ਅੰਮ੍ਰਿਤਸਰ: ਸਖਬੀਰ ਸਿੰਘ ਬਾਦਲ ਅਚਾਨਕ ਸ੍ਰੀ ਹਰਮਿੰਦਰ ਸਾਹਿਬ ਪਹੁੰਚਦੇ ਹਨ ਅਤੇ ਇੱਕ ਚਿੱਠੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਚ ਸੌਂਪਦੇ ਹਨ। ਤਿੰਨ ਸਫਿਆਂ ਦੀ ਇਸ ਚਿੱਠੀ ‘ਚ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਿੰਘ ਸਾਹਿਬਾਨਾਂ ਤੋਂ ਤਨਖਾਹੀਆਂ ਕਰਾਰ ਦੇਣ ਤੋਂ ਬਾਅਦ ਕੋਈ ਫੈਸਲਾ ਲੈਣ ਦੀ ਮੰਗ ਕਰਦੇ ਹਨ।
ਸੁਖਬੀਰ ਸਿੰਘ ਬਾਦਲ ਨੇ ਸਿੰਘ ਸਾਹਿਬਾਨਾਂ ਤੋਂ ਮੰਗ ਕਰਦਿਆਂ ਚਿੱਠੀ ਵਿਚ ਲਿਖਿਆ ਕਿ ਮਾਨਯੋਗ ਸਿੰਘ ਸਾਹਿਬ ਜੀ ਆਪ ਜੀ ਵੱਲੋਂ ਦਾਸ ਨੂੰ ਤਨਖਾਹੀਆਂ ਕਰਾਰ ਦਿੱਤੇ ਗਏ ਨੂੰ ਢਾਈ ਮਹੀਨੇ ਤੋਂ ਜਿਆਦਾ ਦਾ ਸਮਾਂ ਹੋ ਚੁੱਕਿਆ ਹੈ। ਇੱਕ ਨਿਮਾਣੇ ਸੇਵਕ ਵਜੋਂ ਤਖਤ ਸਾਹਿਬ ਦੀ ਮਾਣ-ਮਰਿਆਦਾ ਨੂੰ ਮੱਦੇਨਜ਼ਰ ਰੱਖਦੇ ਹੋਏ ਮੈਂ ਆਪਣੇ-ਆਪ ਨੂੰ ਪੰਥਕ, ਰਾਜਨੀਤਕ ਅਤੇ ਸਮਾਜਿਕ ਰੁਝੇਵਿਆਂ ਤੋਂ ਦੂਰ ਰੱਖਿਆ ਹੋਇਆ ਹੈ। ਪਰ ਅੱਜ ਸਿੱਖ ਪੰਥ ਅਤੇ ਪੰਜਾਬ ਸਾਹਮਣੇ ਬਹੁਤ ਵੱਡੀਆਂ ਚੁਣੌਤੀਆਂ ਦਰਪੇਸ਼ ਹਨ। ਪਰ ਦਾਸ ਇਸ ਸਮੇ ਚਾਹੁੰਦੇ ਹੋਏ ਵੀ ਇਹਨਾਂ ਗੰਭੀਰ ਹਾਲਾਤਾਂ ਵਿੱਚ ਕਿਸੇ ਤਰਾਂ ਦੀ ਵੀ ਮਦਦ ਕਰਨ ਵਿੱਚ ਅਸਮਰੱਥ ਹੈ।
ਪੰਜਾਬ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਕੰਮਕਾਜ ਉਤੇ ਵੀ ਭਾਰੀ ਅਸਰ ਪੈ ਰਿਹਾ ਹੈ। ਇਸ ਲਈ ਦਾਸ ਅੱਜ ਫਿਰ ਨਿਮਾਣੇ ਸੇਵਕ ਵਜੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਦੋਬਾਰਾ ਜੋਦੜੀ ਕਰਦਾ ਹਾਂ ਕਿ ਹੋਇਆ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਬੁਲਾ ਕੇ ਗੁਰ-ਮਰਿਆਦਾ ਅਨੁਸਾਰ ਜੋ ਵੀ ਹੁਕਮ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਇਆ ਜਾਣਾ ਹੈ ਉਹ ਲਗਾਉਣ ਦੀ ਕ੍ਰਿਪਾਲਤਾ ਕੀਤੀ ਜਾਵੇ। ਦਾਸ ਹਰ ਹੁਕਮ ਦੀ ਪਾਲਣਾਂ ਕਰਨ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।