ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ ਸੁਖਬੀਰ ਬਾਦਲ

Global Team
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਸਵੇਰੇ ਹੀ ਦਿੱਲੀ ਪਹੁੰਚੇ ਸਨ ਅਤੇ ਉਨ੍ਹਾਂ ਨੇ ਪਾਰਲੀਮੈਂਟ ਹਾਊਸ ਦੇ ਅੰਦਰ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ।

ਇਸ ਮੀਟਿੰਗ ਨੇ ਪੰਜਾਬ ਦੀ ਰਾਜਨੀਤੀ ਅਤੇ ਚੋਣ ਸਮੀਕਰਨਾਂ ਬਾਰੇ ਕਿਆਸਅਰਾਈਆਂ ਨੂੰ ਹਵਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਗੱਲਬਾਤ ਹੋਈ ਹੈ। ਹਾਲਾਂਕਿ ਇਸ ਦੌਰਾਨ ਅਕਾਲੀ-ਭਾਜਪਾ ਵਿਚ ਗੱਠਜੋੜ ਦੀ ਚਰਚਾ ਵੀ ਛਿੜ ਗਈ ਹੈ।
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉਤੇ ਇੱਕ ਪੋਸਟ ਕਰਕੇ ਇਸ ਮੁਲਾਕਾਤ ਉਤੇ ਤਿੱਖਾ ਤੰਜ ਕੱਸਿਆ ਹੈ।

ਕੇਜਰੀਵਾਲ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ, “ਨਾ ਨਾ ਕਰਤੇ ਪਿਆਰ ਤੁਮ੍ਹੀਂ ਸੇ ਕਰ ਬੈਠੇ।” ਇਸ ਤੋਂ ਬਾਅਦ ਉਨ੍ਹਾਂ ਸਵਾਲ ਕੀਤਾ ਕਿ ਕੀ “ਚੰਦਾ ਚੋਰ ਪਾਰਟੀ” ਅਤੇ “ਬੇਅਦਬੀ ਪਾਰਟੀ” ਵਿਚਕਾਰ ਗਠਜੋੜ ਦੀ ਤਿਆਰੀ ਹੋ ਰਹੀ ਹੈ। ਇਹ ਟਿੱਪਣੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਨਾਲ ਜੋੜਦਿਆਂ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment