ਸਾਬਕਾ ਕੈਬਨਿਟ ਮੰਤਰੀ ਦਾ ਵੱਡਾ ਖੁਲਾਸਾ, ਸੁਖਬੀਰ ਬਾਦਲ ਨੇ ਖ਼ੁਦ ਸਿਰਸਾ ਡੇਰੇ ਭੈਜੇ ਸੀ ਅਕਾਲੀ ਦਲ ਦੇ 42 ਉਮੀਦਵਾਰ!

Global Team
2 Min Read

ਚੰਡੀਗੜ੍ਹ: ਅਕਾਲੀ ਲੋਕ ਸੁਧਾਰ ਲਹਿਰ ਤਹਿਤ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਸਿਰਸਾ ਡੇਰੇ ਭੇਜਦਿਆਂ ਸੰਤਾਂ ਤੋਂ ਆਸ਼ੀਰਵਾਦ ਲੈ ਕੇ ਚੋਣ ਜਿੱਤਣ ਦਾ ਹਵਾਲਾ ਦਿੱਤਾ ਸੀ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਹ ਖ਼ੁਦ ਇਕੱਲੇ ਨਹੀਂ ਗਏ, ਸਨ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 3 ਵਾਰ ਪ੍ਰਧਾਨ ਰਹੇ ਤੇ ਸਰਕਾਰ ‘ਚ ਕੈਬਨਿਟ ਮੰਤਰੀ ਰਹੇ ਗੋਬਿੰਦ ਸਿੰਘ ਲੌਂਗੋਵਾਲ ਵੀ ਉਨ੍ਹਾਂ 42 ਉਮੀਦਵਾਰਾਂ ‘ਚੋਂ ਇਕ ਸਨ, ਜਿਨ੍ਹਾਂ ਨੇ ਸਿਰਸਾ ਡੇਰੇ ਜਾ ਕੇ ਨਕ ਰਗੜਿਆ ਸੀ। ਢੀਂਡਸਾ ਨੇ ਕਿਹਾ ਕਿ ਉਹ ਖ਼ੁਦ ਕੀਤੀ ਗਲਤੀ ਦੀ ਮੁਆਫ਼ੀ ਮੰਗ ਕੇ ਪਸ਼ਚਾਤਾਪ ਵੀ ਕਰ ਚੁੱਕੇ ਹਨ ਤੇ ਸਜ਼ਾ ਵੀ ਭੁਗਤ ਚੁੱਕੇ ਹਨ। ਹੁਣ ਸੁਖਬੀਰ ਬਾਦਲ ਦੀ ਵਾਰੀ ਹੈ, ਜਿਸ ’ਤੇ 30 ਅਗਸਤ ਨੂੰ ਅਕਾਲ ਤਖ਼ਤ ਦੇ ਜਥੇਦਾਰ ਇਤਿਹਾਸਿਕ ਫ਼ੈਸਲਾ ਸੁਣਾਉਣ। ਉਨ੍ਹਾਂ ਦੱਸਿਆ ਕਿ ਉਹ ਅਕਾਲੀ ਲੋਕ ਸੁਧਾਰ ਲਹਿਰ ਤਹਿਤ ਅਕਾਲੀ ਦਲ ਨੂੰ ਇਕੱਠਾ ਕਰ ਕੇ ਬਾਦਲਾਂ ਤੋਂ ਮੁਕਤ ਕਰਵਾਉਣਾ ਚਾਹੁੰਦੇ ਹਨ।

ਨ੍ਹਾਂ ਪੰਥਕ ਧਿਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਖਬੀਰ ਬਾਦਲ ਵਲੋਂ ਕੀਤੀਆਂ ਅਕਾਲੀ ਦਲ ਦੀਆਂ ਗਲਤੀਆਂ ਤੇ ਊਣਤਾਈਆਂ ਨੂੰ ਅੱਖੋਂ ਪਰੋਖੇ ਨਾ ਕਰਦਿਆਂ ਜੱਗ ਜ਼ਾਹਰ ਕਰਨ। ਉਨ੍ਹਾਂ ਸੁਖਬੀਰ ਬਾਦਲ ‘ਤੇ ਵਾਰ-ਵਾਰ ਵਰ੍ਹਦਿਆਂ ਕਿਹਾ ਕਿ ਸੁਖਬੀਰ ਦੇ ਪੰਥ ਤੇ ਪਾਰਟੀ ਪ੍ਰਤੀ ਲਏ ਗਲਤ ਫ਼ੈਸਲਿਆਂ ਤੋਂ  ਅਕਾਲੀ ਦਲ ਦੇ ਲੀਡਰ  ਨਾਰਾਜ਼ ਹੀ ਨਹੀਂ, ਸਗੋਂ ਪਾਰਟੀ ਪ੍ਰਧਾਨ ਬਦਲਣ ਲਈ ਵੀ ਬੀੜਾ ਚੁੱਕ ਰਹੇ ਹਨ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment