ਸੁਖਬੀਰ ਬਾਦਲ ਨੇ ‘ਬੰਦੀ ਸਿੰਘ’ ਭਾਈ ਗੁਰਦੀਪ ਸਿੰਘ ਖੈੜਾ ਨਾਲ ਹਸਪਤਾਲ ‘ਚ ਕੀਤੀ ਮੁਲਾਕਾਤ

Rajneet Kaur
2 Min Read

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਸਾਹਿਬ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ‘ਬੰਦੀ ਸਿੰਘ’ ਭਾਈ ਗੁਰਦੀਪ ਸਿੰਘ ਖੈੜਾ  ਨਾਲ  ਮੁਲਕਾਤ ਕੀਤੀ। ਸੁਖਬੀਰ ਬਾਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਹਜ਼ੂਰ ਸਾਹਿਬ ਵਿਖੇ ਗੈਰ ਸਿੱਖ ਨੂੰ ਪ੍ਰਬੰਧਕ ਲਾਉਣ ਦੇ ਫੈਸਲੇ ਨੂੰ ਤਰੁੰਤ ਵਾਪਿਸ ਲਿਆ ਜਾਵੇ। ਦਸ ਦਈਏ ਕਿ  ਕਾਨੂੰਨਨ ਆਪਣੀ ਬਣਦੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਭਾਈ ਸਾਹਿਬ 33 ਸਾਲ ਤੋਂ ਜੇਲ੍ਹ ‘ਚ ਬੰਦ ਹਨ ਪਰ ਦਿਲ ਦੀ ਤਕਲੀਫ਼ ਹੋਣ ਕਾਰਨ ਪਿਛਲੇ ਕੁਝ ਸਮੇਂ ਤੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 2015 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਰਹੂਮ ਪਰਕਾਸ਼ ਸਿੰਘ ਬਾਦਲ ਜੀ ਨੇ ਨਿੱਜੀ ਤੌਰ ‘ਤੇ ਯਤਨ ਕਰਕੇ ਭਾਈ ਸਾਹਿਬ ਨੂੰ ਕਰਨਾਟਕ ਦੀ ਗੁਲਬਰਗ ਜੇਲ੍ਹ ‘ਚੋਂ ਪੰਜਾਬ ਵਿੱਚ ਲਿਆਂਦਾ  ਸੀ।

ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਨੇ ਕਿਹਾ ਪਰਸੋਂ ਰਾਤ ਅਚਾਨਕ ਦਿਲ ਦਾ ਦਰਦ ਹੋਣ ਕਰਕੇ ਇੱਥੇ ਭਰਤੀ ਹੋਏ ਸੀ। ਸੁਖਬੀਰ ਬਾਦਲ ਹਾਲ ਪੁੱਛਣ ਪਹੁੰਚੇ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਭਾਈ ਸਾਹਿਬ ਨੂੰ ਚੜ੍ਹਦੀ ਕਲਾ ‘ਚ ਦੇਖ ਕੇ ਖੁਸ਼ੀ ਹੋਈ। ਪਰ ਗ਼ਲਬਾਤ ਦੌਰਾਨ ਪਤਾ ਲੱਗਾ ਕਿ ਹਸਪਤਾਲ ਦੇ ਮੌਜੂਦਾ ਵਾਰਡ ‘ਚ ਉਨ੍ਹਾਂ ਨੂੰ ਕੁਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਹਸਪਤਾਲ ਪ੍ਰਸ਼ਾਸਨ ਨੂੰ ਭਾਈ ਸਾਹਿਬ ਨੂੰ ਕਿਸੇ ਹੋਰ ਵਾਰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment