ਸੁਖਬੀਰ ਬਾਦਲ ਨੇ ਲਤੀਫ਼ਪੁਰਾ ਦੇ ਬੇਘਰ ਹੋਏ ਲੋਕਾਂ ਨਾਲ ਕੀਤੀ ਮੁਲਾਕਾਤ, ਸਹਾਇਤਾ ਦਾ ਦਿੱਤਾ ਭਰੋਸਾ

Rajneet Kaur
1 Min Read

ਜਲੰਧਰ : ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦਾ ਮਾਮਲਾ ‘ਆਪ’ ਦੀ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਜਲੰਧਰ ਦੇ ਲਤੀਫਪੁਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੁਣ ਦੇ ਨਾਂ ‘ਤੇ ਲੋਕਾਂ ਦੇ ਘਰ ਢਾਹੁਣ ਤੋਂ ਬਾਅਦ ਲੋਕ ਠੰਢ ਵਿੱਚ ਆਪਣੀਆਂ ਰਾਤਾਂ ਗੁਜ਼ਾਰ ਰਹੇ ਹਨ। ਇਸ ਦੌਰਾਨ ਖਾਲਸਾ ਏਡ ਦੇ ਵਰਕਰ ਉਨ੍ਹਾਂ ਦੀ ਮਦਦ ਲਈ ਪਹੁੰਚੇ ਹੋਏ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲੰਘੀ ਰਾਤ ਲਤੀਫਪੁਰਾ ਵਿੱਚ ਬੇਘਰ ਹੋਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਦਿੱਤਾ ਹੈ। ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਉਨ੍ਹਾਂ ਦਾ ਪੱਖ ਰੱਖਣ ਲਈ ਵਕੀਲਾਂ ਦੀ ਸਲਾਹ ਲੈ ਕੇ ਕਾਨੂੰਨੀ ਸਹਾਇਤਾ ਕਰੇਗਾ ਤੇ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗਾ। ਉਨ੍ਹਾਂ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment