ਚੰਡੀਗੜ੍ਹ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਕਾਫਲਾ ਚੰਡੀਗੜ੍ਹ ਦੇ ਬਾਰਡਰ ‘ਤੇ ਪਹੁੰਚ ਗਿਆ ਹੈ। ਜਿਸ ਨੂੰ ਪੁਲਿਸ ਵੱਲੋਂ ਬਾਰਡਰ ‘ਤੇ ਹੀ ਰੋਕ ਲਿਆ ਗਿਆ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਦੇ ਰਹੇ ਹਰਸਿਮਰਤ ਕੌਰ ਬਾਦਲ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਕਾਫਲੇ ਨੂੰ ਚੰਡੀਗੜ੍ਹ ਜਾਣ ਤੋਂ ਰੋਕ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਵਰਕਰਾਂ ਸਣੇ ਚੰਡੀਗੜ੍ਹ ਦੇ ਬਾਰਡਰ ‘ਤੇ ਧਰਨਾ ਲਾ ਦਿੱਤਾ ਗਿਆ ਹੈ।