ਪਟਿਆਲਾ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਚੱਲ ਰਹੀ ਲੜਾਈ ਤੋਂ ਬਾਅਦ ਜ਼ਮੀਨੀ ਪੱਧਰ ‘ਤੇ ਪਾਰਟੀ ਵਰਕਰਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਵਲੋਂ ਆਉਣ ਵਾਲੇ ਦਿਨਾਂ ਚ ਬਿੱਲ ਖ਼ਿਲਾਫ਼ ਕੀ ਹੋਵੇਗੀ ਰਣਨੀਤੀ ਇਸ ਸਬੰਧੀ ਚਰਚਾ ਕੀਤੀ ਜਾਵੇਗੀ।
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਸ਼ਨਿਚਰਵਾਰ ਨੂੰ ਸੁਖਬੀਰ ਬਾਦਲ ਪਟਿਆਲਾ ਜ਼ਿਲ੍ਹੇ ਦੇ ਬਹਾਦੁਰਗੜ੍ਹ ਵਿਖੇ ਪਹੁੰਚ ਗਏ ਹਨ। ਇਸ ਤੋਂ ਬਾਅਦ ਉਹ ਚੰਡੀਗੜ੍ਹ ਤੇ ਫਿਰ ਲੁਧਿਆਣਾ ਵਿਖੇ ਆਲਮਗੀਰ ਪਹੁੰਚਣਗੇ।