ਕਿਸਾਨਾਂ ਵੱਲੋਂ ਮੀਟਿੰਗ ਦਾ ਬਾਈਕਾਟ ਕਰਨ ‘ਤੇ ਅਕਾਲੀ ਦਲ ਨੇ ਲਿਆ ਸਟੈਂਡ

TeamGlobalPunjab
1 Min Read

ਚੰਡੀਗੜ੍ਹ: ਖੇਤੀ ਕਾਨੂੰਨ ‘ਤੇ ਕੇਂਦਰ ਨਾਲ ਕਿਸਾਨਾਂ ਦੀ ਗੱਲਬਾਤ ਬੇਸਿੱਟਾ ਰਹਿਣ ‘ਤੇ ਅਕਾਲੀ ਦਲ ਨੇ ਸਵਾਲ ਉਠਾਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹੁਤ ਹੀ ਮੰਦਭਾਗਾ ਹੈ ਕਿ ਖੇਤੀਬਾੜੀ ਮੰਤਰਾਲੇ ਵੱਲੋਂ ਸੱਦੀ ਗਈ ਬੈਠਕ ‘ਚ ਕੋਈ ਵੀ ਮੰਤਰੀ ਸ਼ਾਮਲ ਨਹੀਂ ਹੋਇਆ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਨੂੰ ਫਿਰ ਦਿੱਲੀ ਕਿਉਂਕਿ ਬੁਲਾਇਆ ਸੀ ਜੇਕਰ ਕਿਸੇ ਮੰਤਰੀ ਨੇ ਆਉਣਾ ਨਹੀਂ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ ਇਸ ਬੈਠਕ ‘ਚ ਭਾਰਤ ਸਰਕਾਰ ਦਾ ਮੰਤਰੀ ਜਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਾਮਲ ਹੋਣਾ ਚਾਹੀਦਾ ਹੈ।

ਖੇਤੀ ਕਾਨੂੰਨ ‘ਤੇ ਗੱਲਬਾਤ ਕਰਨ ਲਈ ਖੇਤੀਬਾੜੀ ਮੰਤਰਾਲੇ ਵੱਲੋਂ ਕਿਸਾਨਾਂ ਨੂੰ ਅੱਜ ਦਿੱਲੀ ‘ਚ ਬੁਲਾਇਆ ਸੀ। ਦਿੱਲੀ ਵਿੱਚ ਜਾਣ ਲਈ ਕਿਸਾਨਾਂ ਨੇ 7 ਮੈਂਬਰੀ ਕਮੇਟੀ ਬਣਾਈ ਸੀ। ਜੋ ਦਿੱਲੀ ‘ਚ ਬੈਠਕ ‘ਚ ਸ਼ਾਮਲ ਹੋਈ ਪਰ ਇੱਥੇ ਕੋਈ ਮੰਤਰੀ ਨਹੀਂ ਆਉਂਦਾ ਦੇਖ ਕਿਸਾਨਾਂ ਨੇ ਮੀਟਿੰਗ ਦਾ ਬਾਈਕਾਟ ਕਰ ਦਿੱਤਾ ਸੀ।

Share this Article
Leave a comment