ਪਟਿਆਲਾ : ਖੇਤੀਬਾੜੀ ਬਿੱਲਾਂ ਖਿਲਾਫ ਅਕਾਲੀ ਦਲ ਵੱਲੋਂ ਇੱਕ ਅਕਤੂਬਰ ਨੂੰ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਪਟਿਆਲਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੀ ਲੀਡਰਸ਼ਿਪ ਮੌਜੂਦ ਰਹੀ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਰੋਸ ਤਿੰਨਾਂ ਤਖ਼ਤਾਂ ਤੋਂ ਚੱਲ ਕੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਪਹੁੰਚੇਗਾ। ਇਸ ਦੌਰਾਨ ਹਲਕਾ ਪਟਿਆਲਾ ਤੇ ਫਤਿਹਗੜ੍ਹ ਸਾਹਿਬ ਦੇ ਵਰਕਰ ਇੱਕ ਹਜ਼ਾਰ ਟਰੈਕਟਰ ਤੇ ਚੰਡੀਗੜ੍ਹ ਨੂੰ ਕੂਚ ਕਰਨਗੇ।
ਅਕਾਲੀ ਦਲ ਕੇਂਦਰ ਸਰਕਾਰ ਦੇ ਖੇਤੀਬਾੜੀ ਬਿੱਲਾਂ ਖ਼ਿਲਾਫ਼ ਇੱਕ ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਰੋਸ ਯਾਤਰਾ ਕਰਦਾ ਹੋਇਆ ਚੰਡੀਗੜ੍ਹ ਗਵਰਨਰ ਹਾਊਸ ਦਾ ਘਿਰਾਓ ਕਰੇਗਾ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਵੇਗਾ।