ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ‘ਚ ਸੁਖਬੀਰ ਬਾਦਲ ਦੀ ਬੂਟ ਪਾਲਿਸ਼ ਕਰਦਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ

Prabhjot Kaur
2 Min Read

ਅੰਮ੍ਰਿਤਸਰ: 2024 ਦੀਆਂ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਵੱਲੋਂ ਚੋਣਾਂ ਜਿੱਤਣ ਦੇ ਹਥਕੰਡੇ ਅਪਣਾਏ ਜਾ ਰਹੇ ਹਨ। ਇਕ ਪਾਸੇ ਜਿੱਥੇ ਰਾਹੁਲ ਗਾਂਧੀ ਵੱਲੋਂ ਭਾਰਤੀ ਜੋੜੇ ਯਾਤਰਾ ਸ਼ੁਰੂ ਕੀਤੀ ਗਈ ਹੈ, ਉਥੇ ਹੀ ਦੂਜੇ ਪਾਸੇ ਭਾਜਪਾ ਵੱਲੋਂ ਦੂਜਿਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਅਕਾਲੀ ਦਲ ਵੱਲੋਂ ਹੁਣ ਆਪਣਾ ਸਿਆਸੀ ਸਫ਼ਰ ਬਚਾਉਣ ਲਈ ਧਰਮ ਨਾਲ ਜੋੜ ਕੇ ਰਾਜਨੀਤੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਬਾਦਲ ਪਰਿਵਾਰ ਵੱਲੋਂ ਹੁਣ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ‘ਚ ਹਰਿ ਕੀ ਪੌੜੀ ‘ਤੇ ਅਖੰਡ ਪਾਠ ਸਾਹਿਬ ਆਰੰਭ ਕਰਵਾ ਕੇ ਤਿੰਨ ਦਿਨ ਤੱਕ ਸ੍ਰੀ ਦਰਬਾਰ ਸਾਹਿਬ ਦੇ ‘ਚ ਸੇਵਾ ਕੀਤੀ ਜਾਵੇਗੀ। ਇਸ ਦੌਰਾਨ ਹੁਣ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੇ ਪੁੱਤਰ ਬੂਟ ਪਾਲਿਸ਼ ਕਰਦੇ ਹੋਏ ਨਜ਼ਰ ਆਏ।

ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਵੀ ਬਾਦਲ ਪਰਿਵਾਰ ਆਪਣੀਆਂ ਗਲਤੀਆਂ ਦੀ ਭੁੱਲਾਂ ਬਖਸ਼ਾਉਣ ਲਈ ਰੱਖਵਾਏ ਅਖੰਡ ਪਾਠ ਸਾਹਿਬ ਦੌਰਾਨ ਵੀ ਸ੍ਰੀ ਦਰਬਾਰ ਸਾਹਿਬ ਵਿੱਚ ਬੂਟ ਪਾਲਿਸ਼ ਕਰਦੇ ਹੋਏ ਨਜਰ ਆਏ ਸਨ। ਹਾਲਾਂਕਿ ਉਨ੍ਹਾਂ ਨੇ ਕਿਹੜੀਆਂ ਗਲਤੀਆਂ ਦੀ ਮੁਆਫੀ ਮੰਗੀ ਉਹ ਅੱਜ ਤੱਕ ਨਹੀਂ ਪਤਾ ਲੱਗਿਆ, ਪਰ ਉਸ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਸਪੋਰਟਸ ਸ਼ੂਜ਼ ਪਾਲਸ਼ ਕਰਦਿਆਂ ਦੀ ਇੱਕ ਤਸਵੀਰ ਕਾਫ਼ੀ ਵਾਇਰਲ ਹੋਈ ਸੀ।

ਹੁਣ ਦੇਖਣਾ ਇਹ ਹੋਵੇਗਾ ਕਿ 2024 ਦੀਆਂ ਚੋਣਾਂ ਨੂੰ ਲੈ ਕੇ ਅਤੇ ਕੁਝ ਮਹੀਨਿਆਂ ਤੱਕ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਦਾਅ ਪੇਚ ਕਿੰਨੇ ਕੁ ਕਾਰਗਰ ਸਾਬਤ ਹੁੰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment