ਅੰਮ੍ਰਿਤਸਰ: ਸੁਖਬੀਰ ਸਿੰਘ ਬਾਦਲ ਦੀ ਲੱਤ ‘ਤੇ ਸੱਟ ਲੱਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਹ ਸੱਟ ਕੁਰਸੀ ਤੋਂ ਡਿੱਗਣ ਕਾਰਨ ਲੱਗੀ ਹੈ। ਦੱਸ ਦਈਏ ਕਿ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਨ। ਉਨ੍ਹਾਂ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸਕੱਤਰੇਤ ‘ਚ ਰਿਵਾਲਵਿੰਗ ਚੇਅਰ ‘ਤੇ ਬੈਠੇ ਸਨ ਕਿ ਅਚਾਨਕ ਕੁਰਸੀ ਟੁੱਟ ਗਈ।
ਇਸ ਦੌਰਾਨ ਉਨ੍ਹਾਂ ਦੀ ਲੱਤ ‘ਤੇ ਦਬਾਅ ਪੈ ਗਿਆ। ਲੱਤ ‘ਚ ਦਰਦ ਹੋਣ ‘ਤੇ ਉਨ੍ਹਾਂ ਨੂੰ ਗੁਰੂ ਰਾਮਦਾਸ ਮੈਡੀਕਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਡਾਕਟਰਾਂ ਨੇ ਉਨ੍ਹਾਂ ਦਾ ਐਕਸਰੇ ਕੀਤਾ ਅਤੇ ਦੱਸਿਆ ਕਿ ਉਸ ਨੂੰ ਫਰੈਕਚਰ ਹੋ ਗਿਆ ਹੈ। ਇਸ ਦੌਰਾਨ ਡਾਕਟਰਾਂ ਨੇ ਲੰਬੇ ਸਮੇਂ ਤੱਕ ਇਲਾਜ ਲਈ ਕਿਹਾ ਹੈ। ਜਦੋਂ ਸੁਖਬੀਰ ਬਾਦਲ ਹਸਪਤਾਲ ਤੋਂ ਬਾਹਰ ਆਏ ਤਾਂ ਉਹ ਵ੍ਹੀਲ ਚੇਅਰ ‘ਤੇ ਬੈਠੇ ਨਜ਼ਰ ਆਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।