ਸੁਖਬੀਰ ਬਾਦਲ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਨੇ ਕੀਤਾ ਤਲਬ

Prabhjot Kaur
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ SIT ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਤਲਬ ਕੀਤਾ ਹੈ। ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ SIT ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਨੌਨਿਹਾਲ ਦੀ ਅਗਵਾਈ ਵਾਲੀ ਐਸਆਈਟੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਵੱਲੋਂ ਐੱਸਆਈਟੀ ਅੱਗੇ ਪੇਸ਼ ਨਾਂ ਹੋਣ ਤੋਂ ਬਾਅਦ 14 ਸਤੰਬਰ ਨੂੰ ਤਲਬ ਕੀਤਾ। ਅਸਲ ‘ਚ ਸੁਖਬੀਰ ਬਾਦਲ ਨੇ ਇਕ ਹੋਰ ਕੇਸ ‘ਚ ਜ਼ਿਲ੍ਹਾ ਸੈਸ਼ਨ ਕੋਰਟ ਜ਼ੀਰਾ ‘ਚ ਸ਼ਾਮਲ ਹੋਣ ਦਾ ਹਵਾਲਾ ਦਿੱਤਾ ਸੀ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਸੀ ਕਿ ਉਨ੍ਹਾਂ ਐੱਸਆਈਟੀ ਵੱਲੋਂ ਕਿਸੇ ਵੀ ਤਰ੍ਹਾਂ ਦੇ ਸੰਮਨ ਪ੍ਰਾਪਤ ਨਹੀਂ ਹੋਏ। ਹਾਲਾਂਕਿ ਬਾਅਦ ‘ਚ ਐੱਸਆਈਟੀ ਨੇ ਜਵਾਬ ਦਿੰਦਿਆਂ ਕਿਹਾ ਸੀ ਕਿ ਸੁਖਬੀਰ ਬਾਦਲ ਦੇ ਘਰ ਦੋ ਵਾਰ ਸੰਮਨ ਭੇਜੇ ਗਏ ਪਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਿਦੇਸ਼ ‘ਚ ਹੋਣ ਦਾ ਕਹਿ ਕੇ ਸੰਮਨ ਰਿਸੀਵ ਨਹੀਂ ਕੀਤੇ ਸਨ।

ਜ਼ਿਕਰਯੋਗ ਹੈ ਕਿ  12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ, ਇਸ ਦੇ ਵਿਰੋਧ ਵਿੱਚ ਸਿੱਖ ਭਾਈਚਾਰੇ ਵਲੋਂ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment