ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਲਿਆ ਨਿਸ਼ਾਨੇ ‘ਤੇ, ਕਿਹਾ- ਪੰਜਾਬ ‘ਚ ਕਨੂੰਨ ਵਿਵਸਥਾ ਡਾਂਵਾਡੋਲ

Rajneet Kaur
2 Min Read

ਲੁਧਿਆਣਾ : ਲੁਧਿਆਣਾ ਦੇ ਗੁਰਦੁਆਰਾ ਆਲਮਗੀਰ ਸਾਹਿਬ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਵਿਚ ਹਿੱਸਾ ਲੈਂਦਿਆਂ ਤਮਾਮ ਮੁੱਦਿਆਂ ਉਤੇ ਗੱਲਬਾਤ ਕੀਤੀ ਹੈ । ਇਸ ਦੌਰਾਨ ਉਨ੍ਹਾਂ ਨੇ ਸਿੱਖ ਭਾਈਚਾਰੇ ਨਾਲ ਹੋ ਰਹੇ ਵਿਤਕਰਿਆਂ ਉਤੇ ਵੀ ਗਹਿਰਾਈ ਨਾਲ ਗੱਲਬਾਤ ਕੀਤੀ।

ਇਸ ਮੌਕੇ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅੰਦਰ ਕਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਵਿੱਚ ਸਰਕਾਰ ਨੂੰ ਭਗਵੰਤ ਮਾਨ ਨਹੀਂ ਬਲਕਿ ਰਾਘਵ ਚੱਡਾ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੀਪਾ ਪੋਥੀ ਕਰ ਰਹੀ ਹੈ ,ਜੋ ਪੰਜਾਬ ਦੇ ਲੋਕਾਂ ਨਾਲ ਧੋਖਾ ਹੋਇਆ ਹੈ।  ਉਦਯੋਗ ਨੀਤੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਅੱਜ ਤੱਕ ਪੰਜਾਬ ਦੀ ਸਨਅਤ ਬਾਹਰ ਨਹੀਂ ਬਲਕਿ ਬਾਹਰੀ ਸੂਬਿਆਂ ਤੋਂ ਸਨਅਤ ਪੰਜਾਬ ਆਉਂਦੀ ਸੀ ਪਰ ਹੁਣ ਪੰਜਾਬ ਦੀ ਸਨਅਤ ਦਾ ਬਾਹਰ ਜਾਣਾ ਮਾੜੇ ਸੰਕੇਤ ਹਨ। ਪੰਜਾਬ ਵਿਚ ਕਨੂੰਨ ਵਿਵਸਥਾ ਡਾਂਵਾਡੋਲ ਹੋਣ ਕਾਰਨ ਸਨਅਤ ਬਾਹਰ ਨੂੰ ਜਾ ਰਹੀ ਹੈ।

ਬਿਜਲੀ ਦੇ ਵਧੇ ਰੇਟ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਅਕਾਲੀ ਦਲ ਸਰਕਾਰ ਸਮੇਂ ਲੋਕਾਂ ਨੂੰ 24 ਘੰਟੇ ਬਿਜਲੀ ਮਿਲਦੀ ਸੀ ਅਤੇ ਹੁਣ ਕੁਝ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਨੇ ਜਿਸ ਨਾਲ ਲੋਕਾਂ ਨੂੰ ਬਿਜਲੀ ਮਹਿੰਗੀ ਮਿਲੇਗੀ ਤੇ ਗਰਮੀਆਂ ਵਿਚ ਲੋਕ ਜਰਨੇਟਰ ਤੇ ਇਨਵਰਟਰ ਖਰੀਦ ਲੈਣ। ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਉਤੇ ਫੇਲ੍ਹ ਹੋਈ ਹੈ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਮੁੱਦੇ ਵਿਚਾਰੇ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment