ਸੁਖਬੀਰ ਦੀ ਕੇਂਦਰ ਨੂੰ ਚੇਤਾਵਨੀ, ਕਿਹਾ ਸਾਡੇ ਲਈ ਕੋਈ ਕੁਰਸੀ ਕੋਈ ਅਲਾਇੰਸ ਮਾਈਨੇ ਨਹੀਂ ਰੱਖਦਾ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਨੂੰ ਲੈ ਕੇ ਲਗਾਤਾਰ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਹਰ ਪਾਰਟੀ ਇਸ ਦਾ ਵਿਰੋਧ ਕਰ ਰਹੀ ਹੈ। ਇੱਥੇ ਹੀ ਬੱਸ ਨਹੀਂ ਇਸ ਮਸਲੇ ‘ਤੇ ਲੋਕ ਇਨਸਾਫ ਪਾਰਟੀ ਰੋਸ ਰੈਲੀ ਵੀ ਕਰ ਚੁਕੀ ਹੈ। ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਵੀ ਆਪਣੀ ਹੀ ਭਾਈਵਾਲ ਪਾਰਟੀ ਦੇ ਵਿਰੁੱਧ ਹੁੰਦਾ ਦਿਖਾਈ ਦੇ ਰਿਹਾ ਹੈ।

ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਖਤ ਪ੍ਰਤੀਕਿਰਿਆ ਦਿੱਤੀ ਗਈ ਹੈ। ਸੁਖਬੀਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਅਹੁਦੇ, ਕਿਸੇ ਵੀ ਮੰਤਰੀ ਦੀ ਕੁਰਸੀ ਜਾਂ ਕਿਸੇ ਵੀ ਗੱਠਜੋੜ ਦੀ ਕੋਈ ਚਿੰਤਾ ਨਹੀਂ ਹੈ ਅਤੇ ਜੋ ਪਾਰਟੀ ਕਿਸਾਨ ਵਿਰੋਧੀ ਹੈ ਉਹ ਉਸ ਦੇ ਵਿਰੁੱਧ ਹਨ।

ਸੁਖਬੀਰ ਬਾਦਲ ਨੇ ਕਿ ਅਕਾਲੀ ਦਲ ਸ਼ੁਰੂ ਤੋਂ ਕਿਸਾਨ ਹਿਤਾਇਸ਼ੀ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲਾਂ ਦਾ ਮੰਡੀਕਰਨ ਪਿੰਡਾਂ ‘ਚ ਉਸ ਸਮੇਂ ਹੋਇਆ ਜਦੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ। ਉਨ੍ਹਾਂ ਕਿਹਾ ਕਿ ਤਿੰਨ ਆਰਡੀਨੈਂਸਾਂ ਨੂੰ ਹਊਆ ਬਣਾਇਆ ਜਾ ਰਿਹਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਹ ਆਰਡੀਨੈਂਸ ਪਹਿਲਾਂ ਹੀ ਪਾਸ ਕਰ ਚੁਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦਾ ਐੱਮ.ਐਸ.ਪੀ ਨਾਲ ਕੋਈ ਸਬੰਧ ਨਹੀਂ ਹੈ।

Share this Article
Leave a comment