Home / ਪੰਜਾਬ / ਸੁਖਬੀਰ ਬਾਦਲ ਵੱਲੋਂ ਐਸ.ਓ.ਆਈ ਮੈਂਬਰਾਂ ਨੂੰੰ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਡੱਟਣ ਦਾ ਸੱਦਾ

ਸੁਖਬੀਰ ਬਾਦਲ ਵੱਲੋਂ ਐਸ.ਓ.ਆਈ ਮੈਂਬਰਾਂ ਨੂੰੰ ਕੋਰੋਨਾ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਡੱਟਣ ਦਾ ਸੱਦਾ

ਬਾਦਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਵਿੱਚ ਕੋਰੋਨਾ ਪੀੜਤ ਪਰਿਵਾਰਾਂ ਦੀ ਮਦਦ ਲਈ ਡੱਟ ਜਾਣ। ਉਨਾਂ ਜਥੇਬੰਦੀ ਨੂੰ ਨੌਜਵਾਨਾਂ ਖਾਸ ਤੌਰ ’ਤੇ ਵਿਦਿਆਰਥੀਆਂ, ਜੋ ਪਿਛਲੇ ਚਾਰ ਸਾਲ ਤੋਂ ਮੁਸ਼ਕਿਲਾਂ ਝੱਲ ਰਹੇ ਹਨ, ਉਹ ਮੁਸ਼ਕਿਲਾਂ ਹੱਲ ਕਰਨ ਵਾਸਤੇ ਕੰਮ ਕਰਨ ਲਈ ਵੀ ਆਖਿਆ।

ਇੱਥੇ ਐਸਓਆਈ ਦੇ ਨਵੇਂ ਬਣੇ ਪ੍ਰਧਾਨ ਅਰਸ਼ਦੀਪ ਸਿੰਘ ਭਾਗਸਰ ਰੋਬਿਨ ਬਰਾੜ ਨੁੰ ਸਨਮਾਨਿਤ ਕਰਨ ਮੌਕੇ ਇਕੱਠੇ ਵਿਦਿਆਰਥੀਆਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਲੋਕ ਬਹੁਤ ਦੁਖਦਾਈ ਦੌਰ ਵਿੱਚੋਂ ਲੰਘ ਰਹੇ ਹਨ। ਕੋਰੋਨਾ ਨਾਲ ਪ੍ਰਭਾਵਤ ਪਰਿਵਾਰਾਂ ਨੁੰ ਫੌਰੀ ਮਦਦ ਦੀ ਜ਼ਰੂਰਤ ਹੈ ਤੇ ਨੌਜਵਾਨ ਵਰਗ ਇੰਨਾਂ ਦੀ ਮਦਦ ਵਾਸਤੇ ਅਹਿਮ ਰੋਲ ਅਦਾ ਕਰ ਸਕਦਾ ਹੈ। ਉਨਾਂ ਕਿਹਾ ਕਿ ਜਿਹੜੇ ਪਰਿਵਾਰ ਦੇ ਸਾਰੇ ਜੀਅ ਕੋਰੋਨਾ ਪਾਜ਼ੀਟਿਵ ਆ ਗਏ ਹਨ, ਉਨਾਂ ਨੁੰ ਲੰਗਰ ਪਹੁੰਚਾਉਣ ਤੋਂ ਇਲਾਵਾ ਲੋੜਵੰਦਾਂ ਲਈ ਪਲਾਜ਼ਮਾਂ ਵੀ ਦਾਨ ਕੀਤੇ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਵੱਧ ਤੋਂ ਵੱਧ ਯੋਗ ਨੌਜਵਾਨ ਪਲਾਜ਼ਮਾਂ ਦਾਨ ਕਰ ਕੇ ਇਹਨਾਂ ਪਰਿਵਾਰਾਂ ਦੀ ਮਦਦ ਕਰਨ।

ਬਾਦਲ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਅਕਾਲੀ ਦਲ ਅਤੇ ਇਸਦੀਆਂ ਮੂਹਰਲੀਆਂ ਜਥੇਬੰਦੀਆਂ ਜਿਵੇਂ ਕਿ ਯੂਥ ਅਕਾਲੀ ਦਲ ਤੇ ਐਸਓਆਈ ਨੌਜਵਾਨਾਂ ਨੁੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਹਿਮ ਰੋਲ ਅਦਾ ਕਰਨ। ਉਨਾਂ ਕਿਹਾ ਕਿ ਹੁਣ ਸਿਰਫ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹੀ ਵਿਕਾਸ ਮੁੜ ਤੇਜ਼ ਰਫਤਾਰ ਹੋ ਸਕਦੀ ਹੈ ਤੇ ਲੋਕ 2022 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦਾ ਸੂਬੇ ਵਿੱਚੋਂ ਮੁਕੰਮਲ ਸਫਾਇਆ ਕੀਤਾ ਜਾ ਸਕੇ।

ਇਸ ਮੌਕੇ ਸੰਬੋਧਨ ਕਰਦਿਆਂ ਅਰਸ਼ਦੀਪ ਸਿੰਘ ਭਾਗਸਰ ਰੋਬਿਨ ਬਰਾੜ ਨੇ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਤੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਵਾਸਤੇ ਦਿਨ ਰਾਤ ਇਕ ਕਰ ਦੇਣਗੇ। ਉਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਦੀਆਂ ਹਦਾਇਤਾਂ ਮੁਤਾਬਕ ਉਹ ਸੂਬੇ ਦੇ ਹਰ ਕੋਨੇ ਦਾ ਦੌਰਾ ਕਰਨਗੇ ਤੇ ਨੌਜਵਾਨਾਂ ਨੁੰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਹੇਠ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਸੱਦਾ ਦੇਣਗੇ ਤਾਂ ਜੋ ਪਿਛਲੀ ਅਕਾਲੀ ਸਰਕਾਰ ਵੇਲੇ ਵੇਖੇ ਵਿਕਾਸ ਦੇ ਦੌਰ ਨੁੰ ਮੁੜ ਲਿਆਂਦਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਮਲੋਟ ਦੇੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਤੇ ਸੀਨੀਅਰ ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ ਵੀ ਹਾਜ਼ਰ ਸਨ।

Check Also

ਹਾਈਕੋਰਟ ਨੇ ਬੈਂਸ ਨੂੰ ਭਗੌੜਾ ਐਲਾਨਣ ਦੇ ਹੁਕਮਾਂ ਨੂੰ ਕੀਤਾ ਰੱਦ

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ‘ਚ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ …

Leave a Reply

Your email address will not be published.