ਬਠਿੰਡਾ: ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਬਰਬਾਦ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਸੁਖਬੀਰ ਸਿੰਘ ਬਾਦਲ ਹਲਕਾ ਲੰਬੀ ਪਹੁੰਚੇ। ਬਾਰਿਸ਼ ਕਰਕੇ ਖ਼ਰਾਬ ਹੋਈ ਫ਼ਸਲ ਨੂੰ ਦੇਖਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ, ਕਿ ਸਰਕਾਰ ਜਲਦ ਤੋਂ ਜਲਦ ਖਰਾਬ ਫਸਲ ਦੀ ਗਿਰਦਾਵਰੀ ਕਰਾਵੇ।
ਇਸ ਦੇ ਨਾਲ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪੀੜਤ ਕਿਸਾਨਾਂ ਨੂੰ ਪੰਜਾਬ ਸਰਕਾਰ 20 ਤੋਂ 25 ਹਜ਼ਾਰ ਰੁਪਏ ਮੁਆਵਜ਼ਾ ਦੇਵੇ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੀ ਫਸਲ ‘ਤੇ ਨਿਰਭਰ ਹੁੰਦੇ ਹਨ। ਹੁਣ ਇਨ੍ਹਾਂ ਦੀ ਫ਼ਸਲ ਹੀ ਬਰਬਾਦ ਹੋ ਗਈ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਪੀੜਤ ਕਿਸਾਨਾਂ ਦਾ ਹੱਥ ਫੜਿਆ ਜਾਵੇ।