ਭੁੱਬਾਂ ਨਿੱਕਲ ਜਾਂਦੀਆਂ ਨੇ ਝੂਠੇ ਪੁਲਿਸ ਮੁਕਾਬਲੇ ਦੇ ਪੀੜਤ ਪਰਿਵਾਰ ਦੀਆਂ, ਤੇ ਸਿਆਸਤਦਾਨਾਂ ਨੇ ਇੱਕ ਝਟਕੇ ਵਿੱਚ 22 ਸਾਲ ਦੀ ਮਿਹਨਤ ‘ਤੇ ਪਾਣੀ ਫੇਰ ਦਿੱਤਾ, ਦੇਖੋ ਵੀਡੀਓ

TeamGlobalPunjab
3 Min Read

ਚੰਡੀਗੜ੍ਹ : ਹਰਜੀਤ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦੇ ਕੇਸ ‘ਚ 4 ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮੁਆਫ਼ ਕਰਨ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇਸ ਸਬੰਧ ਬੀਤੀ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝੂਠੇ ਪੁਲਿਸ ਮੁਕਾਬਲੇ ਤੋਂ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਿਫਾਰਸ ਕਰਕੇ ਸਜ਼ਾ ਮੁਆਫ਼ ਕਰਵਾਉਣ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਗਵਰਨਰ ਨੂੰ ਅਪੀਲ ਕੀਤੀ ਹੈ ਕਿ ਉਹ ਦੋਸ਼ੀ ਪੁਲਿਸ ਵਾਲਿਆਂ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ‘ਤੇ ਫਿਰ ਤੋਂ ਵਿਚਾਰ ਕਰਨ। ਉਨ੍ਹਾਂ ਕਿਹਾ ਪੀੜਤ ਪਰਿਵਾਰ ਨੇ 22 ਸਾਲ ਇਨਸਾਫ਼ ਲਈ ਲੜਾਈ ਲੜੀ, ਜਿਸ ਤੋਂ ਬਾਅਦ ਦੋਸ਼ੀ ਜੇਲ੍ਹ ਅੰਦਰ ਗਏ ਸਨ, ਪਰ ਕੈਪਟਨ ਨੇ ਉਨ੍ਹਾਂ ਨੂੰ ਜੇਲ੍ਹ ਬਾਹਰ ਕਢਾ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਵਾਲਿਆਂ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਦਿੱਤੀ ਸੀ, ਉਨ੍ਹਾਂ ਨੂੰ 2 ਸਾਲ ਬਾਅਦ ਹੀ ਮਾਫੀ ਦੇ ਕੇ ਬਹੁਤ ਵੱਡਾ ਗੁਨਾਹ ਤੇ ਪਾਪ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਜਦੋਂ ਅਦਾਲਤ ਨੇ ਉਨ੍ਹਾਂ ਨੂੰ ਸਜ਼ਾ ਸੁਣਾਈ ਤਾਂ ਪਰਿਵਾਰ ਨੇ ਹਾਈ ਕੋਰਟ ‘ਚ ਅਪੀਲ ਦਾਇਰ ਕੀਤੀ ਸੀ, ਜਿਹੜੀ ਕਿ ਅੱਜ ਵੀ ਚੱਲ ਰਹੀ ਹੈ ਕਿ ਇਨ੍ਹਾਂ ਨੂੰ ਇਸ ਤੋਂ ਵੀ ਵੱਡੀ ਸਜ਼ਾ ਮਿਲੇ, ਤੇ ਉਨ੍ਹਾਂ ਨੂੰ ਇਸ ਤੋਂ ਵੱਡੀ ਸਜ਼ਾ ਤਾਂ ਕੀ ਮਿਲਣੀ ਸੀ ਉਲਟਾ ਜਿਹੜੀ ਸਜਾਂ ਹੇਠਲੀ ਅਦਾਲਤ ਨੇ ਦਿੱਤੀ ਕੈਪਟਨ ਸਰਕਾਰ ਨੇ ਉਹ ਵੀ ਮਾਫ ਕਰਵਾ ਦਿੱਤੀ।

ਇਸ ਮੌਕੇ ਪੀੜਤ ਪਰਿਵਾਰ ਨੇ ਵੀ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇਨਸਾਫ਼ ਲੈਣ ਲਈ ਲੰਮੀ ਲੜਾਈ ਲੜੀ ਅਤੇ ਇਸ ਲੜਾਈ ‘ਚ ਕਿਸੇ ਨੇ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ। ਪਰਿਵਾਰ ਅਨੁਸਾਰ ਇਸ ਲੜਾਈ ਦੌਰਾਨ ਉਨ੍ਹਾਂ ਦਾ ਸਾਰਾ ਕੁਝ ਵਿਕ ਗਿਆ। ਪਰਿਵਾਰਕ ਮੈਂਬਰਾਂ ਨੇ ਇੱਥੇ ਬੋਲਦਿਆਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜੇਲ੍ਹ ‘ਚ ਬੰਦ ਕੀਤਾ ਜਾਵੇ। ਪੀੜਤਾਂ ਨੇ ਦੱਸਿਆ ਕਿ ਹੁਣ ਉਨ੍ਹਾਂ ਕੋਲ ਕੋਈ ਪੈਸਾ ਨਹੀਂ ਹੈ ਤੇ ਸਾਰਾ ਪੈਸਾ, ਘਰ-ਬਾਰ ਵੇਚ ਕੇ ਉਨ੍ਹਾਂ ਨੇ ਕੇਸ ‘ਤੇ ਲਗਾ ਦਿੱਤਾ ਹੈ।

ਦੱਸ ਦਈਏ ਕਿ 1994 ‘ਚ ਸਿੱਖ ਨੌਜਵਾਨ ਹਰਜੀਤ ਸਿੰਘ ਦਾ ਝੂਠੇ ਯੂ.ਪੀ ਅਤੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਨੇ ਰਲ ਕੇ ਝੂਠਾ ਪੁਲਿਸ ਮੁਕਾਬਲਾ ਬਣਾ ਦਿੱਤਾ।  ਇਸ ਮਾਮਲੇ ‘ਚ ਪਟਿਆਲਾ ਦੀ ਸੀਬੀਆਈ ਅਦਾਲਤ ਨੇ 4 ਪੁਲਿਸ ਮੁਲਾਜ਼ਮਾਂ ਨੂੰ ਉਮਰ ਕੈਦ ਅਤੇ 20-20 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਸੀ। ਜਿਨ੍ਹਾਂ ਨੂੰ ਹੁਣ ਸਿਆਸਤਦਾਨਾਂ ਦੀ ਮਿਹਰ ਸਦਕਾ ਬਰੀ ਕਰ ਦਿੱਤਾ ਗਿਆ ਹੈ।

ਕੀ ਹੈ ਇਹ ਪੂਰਾ ਮਾਮਲਾ ਇਹ ਜਾਣਨ ਲਈ ਹੇਠ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰੋ।

- Advertisement -

https://youtu.be/3rOcoIZEMf0

 

Share this Article
Leave a comment