ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਨੂੰ ਲਿਖ਼ਤੀ ਤੌਰ ‘ਤੇ ਮੁਆਫ਼ੀਨਾਮਾ ਭੇਜਿਆ ਹੈ। ਇਸ ਮੁਆਫ਼ੀਨਾਮੇ ਨੂੰ ਜਨਤਕ ਵੀ ਕੀਤਾ ਗਿਆ ਹੈ। ਜਿਸ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਮਸਲਿਆਂ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਕੋਲੋਂ ਹੋਈਆਂ ਸਾਰੀਆਂ ਭੁੱਲਾਂ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਪਾਸੋਂ ਬਿਨਾਂ ਸ਼ਰਤ ਖਿਮਾ ਜਾਚਨਾ ਕਰਦਾ ਹਾਂ।
ਉਨ੍ਹਾਂ ਨੇ ਕਿਹੀ ਕਿ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ਵਿੱਚ ਪਾਉਂਦਾ ਹਾਂ। ਬਾਦਲੇ ਨੇ ਕਿਹਾ ਕਿ ਸਿੰਘ ਸਹਿਬਾਨ ਦੇ ਹੁਕਮਾਂ ਨੂੰ ਖਿੜੇ-ਮੱਥੇ ਪ੍ਰਵਾਨ ਕਰਾਂਗਾ ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿੱਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ। ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ। ਹਮੇਸ਼ਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਰਿਹਾ ਹੈ। ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ। ਉਸ ਵਾਸਤੇ ਗੁਰੂ ਦੇ ਮਹਾਨ ਤਖਤ ‘ਤੇ ਹਾਜਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਖਾਸ ਬਿਨ੍ਹਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਨੇ ਆਪਣੇ ਸਪੱਸ਼ਟੀਕਰਨ ਵਿੱਚ ਲਿਖਿਆ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ 24 ਸਤੰਬਰ 2015 ਨੂੰ ਸ੍ਰੀ ਅਕਾਲ ਵਿਖੇ ਹੋਈ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਗੁਰਮਤਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮਾਂ ‘ਤੇ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।