ਪਾਵਨ ਸਰੂਪ ਲਾਪਤਾ ਮਾਮਲੇ ‘ਚ ਸੁਖਬੀਰ ਬਾਦਲ ਕਿਉਂ ਚੁੱਪ: ਜੀਕੇ

TeamGlobalPunjab
1 Min Read

ਨਵੀਂ ਦਿੱਲੀ: ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਤੇ ਹੁਣ ਸੁਖਬੀਰ ਬਾਦਲ ਵੀ ਘਿਰਦੇ ਨਜ਼ਰ ਆ ਰਹੇ ਹਨ। ਸੁਖਬੀਰ ਸਿੰਘ ਬਾਦਲ ਦੇ ਖਿਲਾਫ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਆਵਾਜ਼ ਉਠਾਉਣ ਵਾਲੇ ਹਨ।

ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਪਾਵਨ ਸਰੂਪਾਂ ਦੇ ਲਾਪਤਾ ਹੋਣ ਸਬੰਧੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਚੁੱਪ ਕਿਉਂ ਹਨ? ਮਨਜੀਤ ਜੀਕੇ ਨੇ ਐਲਾਨ ਕੀਤਾ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਚੁੱਪੀ ਦੇ ਖਿਲਾਫ 2 ਸਤੰਬਰ ਨੂੰ ਰੋਸ ਪ੍ਰਦਰਸ਼ਨ ਕਰਨਗੇ।

ਮਨਜੀਤ ਜੀਕੇ ਨੇ ਕਿਹਾ ਕਿ ਦਿੱਲੀ ਵਿਖੇ ਸੁਖਬੀਰ ਬਾਦਲ ਦੀ ਸਰਕਾਰੀ ਰਿਹਾਇਸ਼ ਮੂਹਰੇ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪ੍ਰਦਰਸ਼ਨ ਦੌਰਾਨ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਵੀ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚੋਂ 328 ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋ ਗਏ ਸਨ। ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਦੋਸ਼ੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਖਿਲਾਫ਼ ਕਾਰਵਾਈ ਵੀ ਕੀਤੀ ਸੀ।

Share This Article
Leave a Comment