ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੇ ਦਿਨੀਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ ਜਿਨ੍ਹਾਂ ਦਾ ਇਲਾਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਚੱਲ ਰਿਹਾ ਹੈ। ਇਲਾਜ ਅਧੀਨ ਸੁਖਬੀਰ ਬਾਦਲ ਦਾ ਪ੍ਰਕਾਸ਼ ਸਿੰਘ ਬਾਦਲ ਨੇ ਵੀਡਿਓ ਕਾਲ ਜ਼ਰੀਏ ਹਾਲ ਚਾਲ ਜਾਣਿਆ ਹੈ।
Your blessings are all I need.. 🙏🏼🙂#Facetime pic.twitter.com/i8R8zurOYK
— Sukhbir Singh Badal (@officeofssbadal) March 20, 2021
ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸਣੇ ਉਨਾਂ ਦੀ ਰਿਹਾਇਸ਼ ਪਿੰਡ ਬਾਦਲ ਦੇ ਤਿੰਨ ਮੁਲਾਜ਼ਮ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਸੁਖਬੀਰ ਬਾਦਲ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।