ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਹਾਜ਼ਰੀ ਭਰੀ।

ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਲਗਾਏ ਜਾ ਰਹੇ ਮੁਫ਼ਤ ਵੈਕਸੀਨ ਕੈਂਪ ਦੇ ਉਦਘਾਟਨੀ ਸਮਾਗਮ ‘ਚ ਸ਼ਾਮਲ ਹੋ ਸਕਦੇ ਹਨ।
ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨਾਲ ਲਗਭਗ ਅੱਧਾ ਘੰਟਾ ਮੀਟਿੰਗ ਕੀਤੀ।

