ਅਕਾਲੀ ਦਲ ਨੇ ਆਬਕਾਰੀ ਨੀਤੀ ਨੂੰ ਲੈ ਕੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ, ED ਤੇ CBI ਦੀ ਮੰਗੀ ਜਾਂਚ

Prabhjot Kaur
2 Min Read

ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਸਰਕਾਰ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਿਆਸਤ ਭੱਖਦੀ ਜਾ ਰਹੀ ਹੈ। ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਅੱਜ ਰਾਜਪਾਲ ਬੀ.ਐੱਲ. ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਰਾਜਪਾਲ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਇਸ ਦੌਰਾਨ ਅਕਾਲੀ ਦਲ ਦਾ ਵਫ਼ਦ ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਰਾਜਪਾਲ ਨੂੰ ਮੰਗ ਪੱਤਰ ਦਿੱਤਾ।

ਮੰਗ ਪੱਤਰ ਸੌਂਪਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮਿਲ ਕੇ ਅਪੀਲ ਕੀਤੀ ਹੈ ਕਿ ਜਿਵੇਂ ਦਿੱਲੀ ਵਿੱਚ ਐੱਲ.ਜੀ. ਨੇ ਸ਼ਰਾਬ ਘੁਟਾਲੇ ਦੀ ਜਾਂਚ ਕਰਵਾਈ ਤੇ ਸਬੂਤ ਮਿਲਣ ’ਤੇ ਸੀਬੀਆਈ ਨੇ ਕੇਸ ਦਰਜ ਕਰ ਲਿਆ। ਜਿਵੇਂ ਉੱਥੇ ਕਰੋੜਾਂ ਦਾ ਘਪਲਾ ਹੋਇਆ ਸੀ, ਉਸੇ ਤਰ੍ਹਾਂ ਹੀ ਪੰਜਾਬ ਵਿੱਚ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਾਂਚ ਦੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਦੀ ਆੜ ਵਿੱਚ 500 ਕਰੋੜ ਰੁਪਏ ਦਾ ਵੱਡਾ ਸ਼ਰਾਬ ਘੁਟਾਲਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਦੇ ਨਾਲ ਮੁਲਾਕਾਤ ਕਰਨ ਦੀ ਵੀ ਗੱਲ ਆਖੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment