ਅਕਾਲੀ ਦਲ ਨੂੰ ਪੰਜਾਬ ਬਚਾਓ ਰੈਲੀ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਪਏ ਮਹਿੰਗੇ

Prabhjot Kaur
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਨੂੰ ਪੰਜਾਬ ਬਚਾਓ ਰੈਲੀ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਮਹਿੰਗੇ ਪੈ ਰਹੇ ਹਨ। ਜਿਸ ਸਬੰਧੀ ਆਮ ਆਦਮੀ ਪਾਰਟੀ (AAP) ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਅਕਾਲੀ ਦਲ ਨੂੰ ਨੋਟਿਸ ਭੇਜਿਆ ਗਿਆ ਹੈ। ਜਿਸ ਵਿੱਚ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਦੇ ਮਾਮਲੇ ਵਿੱਚ ਜਵਾਬ ਮੰਗਿਆ ਗਿਆ ਹੈ।

ਰਾਏਕੋਟ ਵਿੱਚ ਬੱਚਿਆਂ ਵੱਲੋਂ ਟਰੈਕਟਰ ਤੇ ਚੜ੍ਹ ਕੇ ਸ਼੍ਰੋਮਣੀ ਅਕਾਲੀ ਦਲ ਜਿੰਦਾਬਾਦ, ਅਕਾਲੀ ਦਲ ਨੂੰ ਵੋਟ ਦਿਓ ਅਤੇ ਪੰਜਾਬ ਬਚਾਓ ਜਿਹੇ ਨਾਅਰੇ ਲਗਵਾਉਣ ਦੀ ਵੀਡੀਓ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਸੀ। ਵਿੱਤ ਮੰਤਰੀ ਹਰਪਾਲ ਚੀਮਾ ਨੇ ਸੁਖਬੀਰ ਬਾਦਲ ਦੇ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਸੂਬੇ ਦੇ ਰਿਟਰਨਿੰਗ ਅਧਿਕਾਰੀ ਨੇ ਜ਼ਿਲ੍ਹਾ ਦੇ ਡਿਪਟੀ ਕਮਿਸ਼ਨਰ ਨੂੰ ਜਾਂਚ ਦੇ ਆਦੇਸ਼ ਦਿੱਤੇ ਸਨ। ਸੂਤਰਾਂ ਮੁਤਾਬਕ ਅਕਾਲੀ ਦਲ ਨੇ ਨੋਟਿਸ ਦਾ ਜਵਾਬ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ, ਪਰ ਚੋਣ ਕਮਿਸ਼ਨ ਇਸ ਜਵਾਬ ਤੋਂ ਸੁਤੰਸ਼ਟ ਨਹੀਂ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment