ਨਿਊਜ ਡੈਸਕ : ਸ਼੍ਰੋਮਣੀ ਗੁ. ਪ੍ਰ. ਕਮੇਟੀ ਚੋਣਾਂ ਤੋਂ ਪਹਿਲਾਂ ਬੀਬੀ ਜਗੀਰ ਕੌਰ ਅਤੇ ਸੁਖਬੀਰ ਸਿੰਘ ਬਾਦਲ ਆਪਸ ‘ਚ ਆਹਮੋ ਸਾਹਮਣੇ ਆਉਂਦੇ ਨਜ਼ਰ ਆ ਰਹੇ ਹਨ। ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕੀਤਾ ਗਿਆ ਹੈ। ਇਸੇ ਦਰਮਿਆਨ ਹੁਣ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਹੀ ਬੀਬੀ ਜਗੀਰ ਕੌਰ ਦੀ ਇੱਜ਼ਤ ਕਰਦੇ ਸਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੂੰ ਅਨੁਸਾਸ਼ਨੀ ਕਮੇਟੀ ਵੱਲੋਂ 48 ਘੰਟੇ ਦਾ ਸਮਾਂ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਹੋਵੇਗੀ। ਇਸ ਦੇ ਬਾਵਜੂਦ ਵੀ ਬੀਬੀ ਜਗੀਰ ਕੌਰ ਤੇਵਰ ਠੰਡੇ ਨਹੀਂ ਪਏ। ਉਹ ਆਪਣੇ ਸਟੈਂਡ ‘ਤੇ ਬਰਕਰਾਰ ਹਨ। ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਚੋਣ ਲੜਨ ਦੀ ਗੱਲ ਕਹੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਬੀਬੀ ਜਗੀਰ ਕੌਰ ਵੱਲੋਂ ਲਿਫਾਫਾ ਕਲਚਰ ਖਤਮ ਕਰਨ ਦੀ ਗੱਲ ਕਹੀ ਜਾ ਰਹੀ ਹੈ। ਉਨ੍ਹਾਂ ਆਪਣੇ ‘ਤੇ ਲੱਗ ਰਹੇ ਇਲਜ਼ਾਮਾ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਹਰ ਹਾਲ ‘ਚ ਚੋਣ ਲੜਨਗੇ ਅਤੇ ਬਚਨ ਤੋਂ ਪਿੱਛੇ ਹਟਣ ਦਾ ਸਵਾਲ ਨਹੀਂ ਉੱਠਦਾ।