Home / News / ਸੁਖਬੀਰ ਬਾਦਲ ਵਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ

ਸੁਖਬੀਰ ਬਾਦਲ ਵਲੋਂ ਪਾਰਟੀ ਦੇ ਆਈ.ਟੀ. ਵਿੰਗ ਦੇ ਜੋਨ ਵਾਈਜ਼ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਆਈ. ਟੀ. ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਜੋਨ ਕੋਆਰਡੀਨੇਟਰਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਬਾਦਲ ਨੇ ਦੱਸਿਆ ਕਿ ਪਿਛਲੇ ਸਮੇ ਤੋਂ ਪਾਰਟੀ ਦੇ ਆਈ.ਟੀ. ਵਿੰਗ ਵਿੱਚ ਕੰਮ ਕਰ ਰਹੇ ਮਿਹਨਤੀ ਨੌਂਜਵਾਨਾਂ ਨੂੰ ਜੋਨ ਵਾਈਜ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਨੌਜਵਾਨਾਂ ਨੂੰ ਜੋਨ ਵਾਈਜ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਪ੍ਰਭਪ੍ਰੀਤ ਸਿੰਘ ਪੰਡੋਰੀ ਨੂੰ ਮਾਝਾ ਜੋਨ ਦਾ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਖਾਲਸਾ ਨੂੰ ਦੋਆਬਾ ਜੋਨ ਦਾ ਕੋਆਰਡੀਨੇਟਰ, ਜਸਪ੍ਰੀਤ ਸਿੰਘ ਮਾਨ ਨੂੰ ਮਾਲਵਾ ਜੋਨ 1 ਦਾ ਕੋਆਰਡੀਨੇਟਰ, ਗਗਨਦੀਪ ਸਿੰਘ ਪੰਨੂ ਨੂੰ ਮਾਲਵਾ ਜੋਨ 2 ਦਾ ਕੋਆਰਡੀਨੇਟਰ, ਬਲਰਾਜ ਸਿੰਘ ਭੱਠਲ ਨੂੰ ਮਾਲਵਾ ਜੋਨ 3 ਦਾ ਕੋਆਰਡੀਨੇਟਰ ਅਤੇ ਅਨੂਪਦੀਪ ਸਿੰਘ ਕੁਲਾਰ ਨੂੰ ਲੋਕ ਸਭਾ ਹਲਕਾ ਬਠਿੰਡਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

Check Also

ਅਮਰੀਕੀ ਚੋਣਾਂ 2020 : ਅਮਰੀਕੀ ਸੈਨੇਟ ‘ਚ ਭਾਰਤੀ ਮੂਲ ਦੀ ਸਾਰਾ ਗਿਦੋਨ ਨੂੰ ਬਰਾਕ ਓਬਾਮਾ ਦਾ ਸਮਰਥਨ

ਵਾਸ਼ਿੰਗਟਨ :  ਡੈਮੋਕਰੇਟਿਕ ਪਾਰਟੀ ਤੋਂ ਉਮੀਦਵਾਰ ਦੇ ਤੌਰ ‘ਤੇ ਭਾਰਤੀ ਮੂਲ ਦੀ 48 ਸਾਲਾ ਸਾਰਾ …

Leave a Reply

Your email address will not be published. Required fields are marked *