ਅਦਾਲਤ ‘ਚ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ,ਮਾਨ ਸਰਕਾਰ ‘ਤੇ ਨੂੰ ਤਿੱਖੇ ਸਵਾਲ

navdeep kaur
2 Min Read

ਅੰਮ੍ਰਿਤਸਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸੀਜੇਐਮ ਆਸ਼ੀਸ਼ ਸਾਲਦੀ ਦੀ ਅਦਾਲਤ ਵਿੱਚ ਪੇਸ਼ ਹੋਏ। ਇਹ ਮੁਕਦਮਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਦਰਜ ਕੀਤਾ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਹੁਣ ਅਗਲੀ ਤਰੀਕ 29 ਮਈ ਤੈਅ ਕੀਤੀ ਹੈ ਤੇ ਸੁਖਬੀਰ ਬਾਦਲ ਨੂੰ ਉਸ ਦਿਨ ਅਦਾਲਤ ‘ਚ ਪੇਸ਼ ਹੋਣਾ ਪਵੇਗਾ। ਪੇਸ਼ੀ ਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨ ਸਰਕਾਰ ਹਰ ਕਿਸੇ ਨਾਲ ਧੱਕਾ ਕਰ ਰਹੀ ਹੈ।

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ ਸੀ,ਜਦੋਂ ਉਹ 2 ਜੁਲਾਈ 2021 ਨੂੰ ਬਿਆਸ ਵਿਖੇ ਕਥਿਤ ਤੌਰ ’ਤੇ ਹੋ ਰਹੀ ਰੇਤੇ ਦੀ ਮਾਈਨਿੰਗ ’ਤੇ ਰੇਡ ਕਰਨ ਪੁੱਜੇ ਸਨ। ਇਸ ਦੌਰਾਨ ਮਾਈਨਿੰਗ ਕਰ ਰਹੀ ਫ੍ਰੈਂਡਸ ਐਂਡ ਕੰਪਨੀ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਥਾਣਾ ਬਿਆਸ ਵਿਚ ਉਨ੍ਹਾਂ ਖ਼ਿਲਾਫ਼ ਕੰਪਨੀ ਦੇ ਵਰਕਰਾਂ ਨੂੰ ਡਰਾਉਣ ਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦੇ ਮਾਮਲਾ ਦਰਜ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਪਿਛਲੇ ਸਾਲ ਅਦਾਲਤ ਵਲੋਂ ਇਸ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਸਮੇਤ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਸਨ।

 

- Advertisement -

 

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment