ਸੁਖਬੀਰ ਬਾਦਲ ਵੱਲੋਂ ਰਾਜਪੁਰਾ ਨਗਰ ਕੌਂਸਲ ਚੋਣਾਂ ਲਈ ਪਾਰਟੀ ਦੀ 4 ਮੈਂਬਰੀ ਕਮੇਟੀ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪੈਂਦੀ ਰਾਜਪੁਰਾ ਨਗਰ ਕੌਂਸਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ।

ਉਹਨਾ ਦੱਸਿਆ ਕਿ ਇਸ ਕਮੇਟੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸੁਰਜੀਤ ਸਿੰਘ ਗੜ੍ਹੀ ਅਤੇ ਰਣਜੀਤ ਸਿੰਘ ਰਾਣਾ  ਨੂੰ ਸ਼ਾਮਲ ਕੀਤਾ ਗਿਆ ਹੈ।  ਉਹਨਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਰਾਜਪੁਰਾ ਨਗਰ ਕੌਂਸਲ ਦੇ ਸਬੰਧ ਵਿੱਚ ਮੀਟਿੰਗਾਂ ਕਰਕੇ ਉਮੀਦਵਾਰ ਫਾਈਨਲ ਕਰਨਗੇ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ।

Share This Article
Leave a Comment