ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਵੱਲੋਂ ਕੀਤੇ ਗਏ ਪੰਜਾਬ ਬੰਦ ਦੀ ਕੀਤੀ ਸ਼ਲਾਘਾ

TeamGlobalPunjab
2 Min Read

ਪਟਿਆਲਾ : ਕਿਸਾਨਾਂ ਵੱਲੋਂ ਕੀਤੇ ਗਏ ਪੰਜਾਬ ਬੰਦ ਦੀ ਸੁਖਬੀਰ ਸਿੰਘ ਬਾਦਲ ਨੇ ਸ਼ਲਾਘਾ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨਾਂ ਨੇ ਪੰਜਾਬ ਬੰਦ ਕਰਕੇ ਬਹੁਤ ਸੋਹਣਾ ਕੰਮ ਕੀਤਾ ਹੈ ਇਨ੍ਹਾਂ ਦੀ ਆਵਾਜ਼ ਕੇਂਦਰ ਸਰਕਾਰ ਤੱਕ ਜ਼ਰੂਰ ਪਹੁੰਚੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨਾਂ ਦੇ ਇਸ ਧਰਨੇ ‘ਚ ਕਿਸੇ ਵੀ ਰਾਜਨੀਤੀ ਪਾਰਟੀ ਨੂੰ ਸ਼ਾਮਿਲ ਨਾ ਕਰਨਾ ਇਹ ਕਿਸਾਨ ਜੱਥੇਬੰਦੀਆਂ ਦੀ ਸੋਚ ਹੈ। ਪਰ ਇਸ ਸਮੇਂ ਸਾਰੀਆਂ ਪਾਰਟੀਆਂ ਦਾ ਮਕਸਦ ਇਕ ਹੈ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਬਿੱਲਾਂ ਨੂੰ ਰੱਦ ਕਰਵਾਉਣਾ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਹਰ ਸਮੇਂ ਅਕਾਲੀ ਦਲ ਬਾਰੇ ਬੋਲਦੇ ਹਨ ਜੇਕਰ ਇਹ ਆਵਾਜ਼ ਦੋਵੇਂ ਪਾਰਟੀਆਂ ਦੇ ਲੀਡਰ ਕੇਂਦਰ ਸਰਕਾਰ ਖ਼ਿਲਾਫ਼ ਉਠਾਉਣ ਤਾਂ ਪੰਜਾਬ ਦਾ ਭਲਾ ਹੋ ਸਕਦਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡਾ ਕਿਸੇ ਪਾਰਟੀ ਨਾਲ ਕੋਈ ਮੁਕਾਬਲਾ ਨਹੀਂ ਹੈ। ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮਾੜਾ ਜਰਨੈਲ ਕਰਾਰ ਦਿੱਤਾ ਹੈ।

25 ਸਤੰਬਰ ਨੂੰ ਕਿਸਾਨਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਚੱਕਾ ਜਾਮ ਕੀਤਾ ਗਿਆ ਸੀ। ਮੁਹਾਲੀ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਸੀਨਅਰ ਲੀਡਰ ਬਿਕਰਮ ਮਜੀਠੀਆ ਅਤੇ ਲੰਬੀ ‘ਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਚੱਕਾ ਜਾਮ ਕੀਤਾ ਗਿਆ ਸੀ।

Share this Article
Leave a comment