ਅੰਮ੍ਰਿਤਸਰ: ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਰੱਖਿਆ ਗਿਆ। ਇਸ ਦੀ ਪਹਿਲ ਤਾਇਦ ਪਰਮਜੀਤ ਸਿੰਘ ਸਰਨਾ ਨੇ ਕੀਤੀ, ਜਿਸ ਪਿੱਛੋਂ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਵੀ ਆਪਣਾ ਸਮਰਥਨ ਦਿੱਤਾ।
ਹਾਜ਼ਰ ਡੈਲੀਗੇਟਸ ਵੱਲੋਂ “ਬੋਲੇ ਸੋ ਨਿਹਾਲ!” ਦੇ ਜੈਕਾਰੇ ਲਗਾ ਕੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਲਈ ਸਹਿਮਤੀ ਦਿੱਤੀ ਗਈ। ਉਨ੍ਹਾਂ ਦੇ ਵਿਰੋਧ ‘ਚ ਕਿਸੇ ਹੋਰ ਉਮੀਦਵਾਰ ਦਾ ਨਾਂਅ ਪੇਸ਼ ਨਾ ਹੋਣ ਕਾਰਨ, ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਉਨ੍ਹਾਂ ਨੂੰ ਪ੍ਰਧਾਨ ਐਲਾਨ ਦਿੱਤਾ।
ਜ਼ਿਕਰਯੋਗ ਹੈ ਕਿ ਇਹ ਲਗਾਤਾਰ ਚੌਥੀ ਵਾਰ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਚੁਣਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।