ਸੁਖਬੀਰ ਸਿੰਘ ਬਾਦਲ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਜਾਰੀ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਸੂਚੀ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਬਾਦਲ ਨੇ ਦੱਸਿਆ ਕਿ ਅੱਜ ਪਹਿਲੀ ਸੁਚੀ ਅਨੁਸਾਰ ਜਿਹਨਾਂ 5 ਸੀਨੀਅਰ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸਰਪ੍ਰਸਤ ਬਣਾਇਆ ਗਿਆ ਹੈ ਉਹਨਾਂ ਵਿੱਚ ਡਾ. ਉਪਿੰਦਰਜੀਤ ਕੌਰ, ਬੀਬੀ ਸਤਵੰਤ ਕੌਰ ਸੰਧੂ ਦੋਵੇਂ ਸਾਬਕਾ ਕੈਬਨਿਟ ਮੰਤਰੀ, ਬੀਬੀ ਰਜਿੰਦਰ ਕੌਰ ਬੁਲਾਰਾ ਸਾਬਕਾ ਐਮ.ਪੀ, ਬੀਬੀ ਗੁਰਦਿਆਲ ਕੌਰ ਮੱਲਣ ਅਤੇ ਬੀਬੀ ਗੁਰਦੇਵ ਕੌਰ ਸੰਘਾ ਦੋਵੇ ਸਾਬਕਾ ਚੇਅਰਪਰਸਨ ਦੇ ਨਾਮ ਸ਼ਾਮਲ ਹਨ।

Share This Article
Leave a Comment