ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਲਈ ਐਲ ਪੀਏਆਈ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਹਦਾਇਤ ਦੇਣ ਪ੍ਰਧਾਨ ਮੰਤਰੀ: ਸੁਖਬੀਰ ਬਾਦਲ

TeamGlobalPunjab
3 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551 ਸਾਲਾ ਪ੍ਰਕਾਸ਼ ਪੁਰਬ ‘ਤੇ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਜਾਣ ਦੇਣ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਾਸਤੇ ਲੈਂਡਜ਼ ਪੋਰਟਸ ਅਥਾਰਟੀ ਆਫ ਇੰਡੀਆ (ਐਲ ਪੀ ਏ ਆਈ) ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਨਰੇਂਦਰ ਮੋਦੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਿਹੜੇ ਸ਼ਰਧਾਲੂਆਂ ਕੋਲ ਪਾਸਪੋਰਟ ਨਹੀਂ ਹਨ, ਉਹਨਾਂ ਨੂੰ ਵੀਜ਼ੇ ਤੋਂ ਬਗੈਰ ਹੀ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ 30 ਨਵੰਬਰ ਦੇ 551ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਹਤ ਸਬੰਧੀ ਹਦਾਇਤਾਂ ਦੇ ਨਾਲ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਮਿਲਣੀ ਚਾਹੀਦੀ ਹੈ।

ਬਾਦਲ ਨੇ ਆਪਣੇ ਪੱਤਰ ਵਿਚ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਹ ਉਤਸ਼ਾਹ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿ•ਆ ਜਾਵੇ ਤਾਂ ਜੋ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣ ਅਤੇ ਉਹਨਾਂ ਖੇਤਾਂ ਦੇ ਦਰਸ਼ਨ ਕਰ ਸਕਣ ਜਿਥੇ ਗੁਰੂ ਸਾਹਿਬ 18 ਸਾਲਾਂ ਤੱਕ ਖੇਤੀ ਕਰਦੇ ਰਹੇ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਵਾਸਤੇ ਸਫਰ ਕਰਨ ਤੇ ਇਸਦੀ ਆਗਿਆ ਦੇਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ ਜਦਕਿ ਭਾਰਤ ਸਰਕਾਰ ਤੋਂ ਇਸ ਫੈਸਲੇ ਦੀ ਉਡੀਕ ਹੈ। ਉਹਨਾਂ ਕਿਹਾ ਕਿ ਲਾਂਘਾ ਭਾਰਤ ਸਰਕਾਰ ਨੇ ਕੋਰੋਨਾ ਹਾਲਾਤਾਂ ਕਾਰਨ 16 ਨਵੰਬਰ ਨੂੰ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਸੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਭਰ ਅਤੇ ਦੇਸ਼ ਵਿਚ ਧਾਰਮਿਕ ਅਸਥਾਨ ਦਰਸ਼ਨਾ ਵਾਸਤੇ ਖੋਲ• ਦਿੱਤੇ ਗਏ ਹਨ ਜੋ ਕਿ ਕੋਰੋਨਾ ਕਾਰਨ ਅੰਸ਼ਕ ਤੌਰ ‘ਤੇ ਜਾਂ ਪੂਰਨ ਤੌਰ ‘ਤੇ ਬੰਦ ਕੀਤੇ ਗਏ ਸਨ। ਉਹਨਾਂ ਕਿਹਾ ਕਿ ਪਿਛਲੇ ਸਾਲ ਉਦੋਂ ਇਤਿਹਾਸ ਸਿਰਜਿਆ ਗਿਆ ਸੀ ਜਦੋਂ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਨੇ 9 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲਾਂਘੇ ਦਾ ਉਦਘਾਟਨ ਕੀਤਾ ਸੀ ਤੇ ਸ਼ਰਧਾਲੂਆਂ ਲਈ ਦਰਸ਼ਨਾਂ ਦੀ ਸ਼ੁਰੂਆਤ ਹੋਈ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਹੁਣ ਤੱਕ ਹਜ਼ਾਰਾਂ ਦੀ ਹੀ ਸ਼ਰਧਾਲੂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ ਜਿਸਦੇ ਦਰਸ਼ਨਾਂ ‘ਤੇ 16 ਮਾਰਚ 2020 ਨੂੰ ਪਾਬੰਦੀ ਲਗਾਈ ਗਈ। ਉਹਨਾਂ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਜੇਕਰ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਇਸ ਅਸਥਾਨ ਦੇ ਦਰਸ਼ਨਾਂ ਦੀ ਆਗਿਆ ਦੇਣ ਕਿਵੇਂ ਕਿ ਦੇਸ਼ ਭਰ ਵਿਚ ਹੋਰਨਾਂ ਥਾਵਾਂ ਵਾਸਤੇ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਵੀ ਪੂਰੀਆਂ ਹੋ ਜਾਣਗੀਆਂ।

- Advertisement -

Share this Article
Leave a comment