ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਦਿੱਤੇ ਗਏ ਮੁਆਫੀਨਾਮੇ ਉੱਤੇ 5 ਸਿੰਘ ਸਾਹਿਬਾਨਾਂ ਨੇ ਵੱਡਾ ਫੈਸਲਾ ਸੁਣਾਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਕਿਉਂਕਿ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਸੀਐਮ ਦੇ ਅਹੁਦੇ ‘ਤੇ ਰਹਿੰਦੇ ਹੋਏ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਸਿੱਖ ਹਿਤਾਂ ਨੂੰ ਬਹੁਤ ਨੁਕਸਾਨ ਹੋਇਆ ਹੈ।
ਇਸ ਦੇ ਨਾਲ ਹੀ ਅਕਾਲੀ ਦਲ ਦੀ ਸਰਕਾਰ ਦੌਰਾਨ ਭਾਈਵਾਲ ਰਹੇ ਸਾਰੇ ਕੈਬਨਿਟ ਮੰਤਰੀ ਨੂੰ ਆਪਣਾ ਸਪਸ਼ਟੀਕਰਨ ਪੇਸ਼ ਕਰਨ ਦੇ ਹੁਕਮ ਸੁਣਾਇਆ ਹੈ। ਜਥੇਦਾਰ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਆਪਣਾ ਜੁਆਬ ਦੇਣ ਦੇ ਹੁਕਮ ਦਿੱਤੇ ਹਨ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਲਈ ਪੰਜ ਸਿੰਘ ਸਾਹਿਬਾਨਾਂ ਦੀ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਕਰਜਕਾਲ ਦੌਰਾਨ ਪੰਜਾਬ ਦੇ ਡਿਪਟੀ ਸੀਐਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਕੁਝ ਅਜਿਹੇ ਫੈਸਲੇ ਲਈ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਢਾਅ ਲੱਗੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਹਾਲਤ ਬੇਹਦ ਹੀ ਮਾੜੀ ਹੋਈ ਸੀ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਭਾਈਵਾਲਾਂ ਨੂੰ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇਣ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸੁਖਬੀਰ ਬਾਦਲ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੰਗਤ ਤੋਂ ਜਦੋਂ ਤੱਕ ਮੁਆਫੀ ਨਹੀਂ ਮੰਗਦੇ ਤਦ ਤੱਕ ਤਨਖਾਹੀਆ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।