ਸੁਖਬੀਰ ਸਿੰਘ ਕਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਅਕਾਲੀ ਦਲ ‘ਚ ਸ਼ਾਮਲ

TeamGlobalPunjab
1 Min Read

ਚੰਡੀਗੜ੍ਹ : ਦਿੱਲੀ ਕਮੇਟੀ ਚੋਣਾਂ ਦੇ ਨਤੀਜਿਆਂ ਤੋਂ ਕਰੀਬ ਇੱਕ ਹਫ਼ਤੇ ਬਾਅਦ ਬੁੱਧਵਾਰ ਨੂੰ ਵੱਡਾ ਝਟਕਾ ਲੱਗਿਆ ਸੀ ਜਦੋਂ  ਸਰਨਾ ਧੜੇ (ਸ਼੍ਰੋਮਣੀ ਅਕਾਲੀ ਦਲ ਦਿੱਲੀ) ਦੇ ਇੱਕ ਸੀਨੀਅਰ ਆਗੂ ਨੇ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।  ਆਗੂ ਸੁਖਬੀਰ ਸਿੰਘ ਕਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ।

ਕਾਲੜਾ ਦਾ ਪਾਰਟੀ ‘ਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ  ਬਾਦਲ ਨੇ ਉਹਨਾਂ ਨੂੰ ਪਾਰਟੀ ਤੇ ਦਿੱਲੀ ਗੁਰਦੁਆਰਾ ਕਮੇਟੀ ‘ਚ ਬਣਦਾ ਮਾਣ ਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਪਾਰਟੀ ‘ਚ ਸ਼ਾਮਲ ਕਰਨ ‘ਤੇ ਬਾਦਲ ਦਾ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਮਨਜਿੰਦਰ ਸਿੰਘ ਸਿਰਸਾ ਦੀ ਹਾਜ਼ਰੀ ‘ਚ ਧੰਨਵਾਦ ਕਰਦਿਆਂ ਕਾਲੜਾ ਨੇ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀ ਵੀ ਅਕਾਲੀ ਦਲ ‘ਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵਰਗੇ ਕਈ ਹੋਰ ਹਨ, ਜੋ ਪਰਮਜੀਤ ਸਿੰਘ ਸਰਨਾ ਤੇ ਉਨ੍ਹਾਂ ਦੇ ਧੜੇ ਦੇ ਕੰਮ ਕਰਨ ਦੇ ਤਰੀਕੇ ਤੋਂ ਔਖੇ ਹਨ ਅਤੇ ਅਕਾਲੀ ਦਲ ਦਿੱਲੀ ਤੋਂ ਖਹਿੜਾ ਛੁਡਵਾਉਣਾ ਚਾਹੁੰਦੇ ਹਨ।

Share this Article
Leave a comment