ਚੰਡੀਗੜ੍ਹ: ਪੰਜਾਬ ਦੇ CM ਮਾਨ ਨੇ ਆਪਣੇ ਵਿਰੋਧੀਆਂ ਨੂੰ ਖੁੱਲ੍ਹਾ ਚੈਲੰਜ ਕੀਤਾ ਹੈ। CM ਮਾਨ ਦੀ ਚੁਣੌਤੀ ਨੂੰ ਵਿਧੋਰੀ ਧਿਰ ਵਲੋਂ ਵੀ ਸਵੀਕਾਰ ਕੀਤਾ ਗਿਆ ਹੈ।ਜਿਸ ਤੋਂ ਬਾਅਦ ਮਾਨ ਨੇ ਇਕ ਵਾਰ ਫਿਰ ਟਵੀਟ ਕਰਕੇ ਸਿਆਸੀ ਵਿਰੋਧੀਆਂ ਨੂੰ 1 ਨਵੰਬਰ ਨੂੰ ਹੋਣ ਵਾਲੀ ਬਹਿਸ ਦੀ ਚੁਣੌਤੀ ਨੂੰ ਹੋਰ ਹਵਾ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ ਕਿ ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ, ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ?? ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਵਿਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ। ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਉਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਵਿਚੋਂ ਕੋਈ ਖੱਡ ਨਾ ਪੈਜੇ, ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਉਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ 1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ, ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ।
ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ…
— Bhagwant Mann (@BhagwantMann) October 11, 2023
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.