ਚੰਡੀਗੜ੍ਹ ( ਦਰਸ਼ਨ ਸਿੰਘ ਖੋਖਰ ): ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਬਣਾ ਕੇ ਚੱਲ ਰਹੀ ਹੈ । ਜਿਸ ਕਾਰਨ ਮੁਲਾਜ਼ਮ ਵਰਗ ਵਿਚ ਭਾਰੀ ਰੋਸ ਬਣਿਆ ਹੋਇਆ ਹੈ । ਇਸ ਦੇ ਵਿਰੋਧ ਵਿੱਚ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਨੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਜਿਸ ਦੇ ਤਹਿਤ ਅੱਜ ਪੰਜਾਬ ਦੇ ਕੋਨੇ ਕੋਨੇ ਵਿੱਚ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਖਹਿਰਾ ਨੇ ਕਿਹਾ ਕਿ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ 18 ਅਗਸਤ ਨੂੰ ਪੰਜਾਬ ਵਿੱਚ ਮੁਕੰਮਲ ਬੰਦ ਕੀਤਾ ਜਾਵੇਗਾ।
ਸੁਖਚੈਨ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਸਾਮੀਆਂ ਖ਼ਤਮ ਕਰ ਰਹੀ ਹੈ ਅਤੇ ਨਵੇਂ ਮੁਲਾਜ਼ਮਾਂ ਦੀ ਭਰਤੀ ਕੇਂਦਰੀ ਸਕੇਲ ‘ਤੇ ਕਰਕੇ ਪੰਜਾਬ ਨੂੰ ਵੱਡਾ ਨੁਕਸਾਨ ਪਹੁੰਚਾ ਰਹੀ ਹੈ ਜਿਸ ਦਾ ਲਗਾਤਾਰ ਵਿਰੋਧ ਕੀਤਾ ਜਾਵੇਗਾ।