ਸੁਖਦੇਵ ਢੀਂਡਸਾ ਵੱਲੋਂ ਬਲਵੰਤ ਸਿੰਘ ਰਾਮੂਵਾਲੀਆ ਨੂੰ ਸੰਗਤੀ ਅਰਦਾਸ ‘ਚ ਸ਼ਾਮਲ ਹੋਣ ਦੀ ਅਪੀਲ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਇੱਕ ਜੂਨ ਨੂੰ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਪਹੁੰਚ ਕੇ ਕੀਤੀ ਜਾਣ ਵਾਲੀ ਸੰਗਤੀ ਅਰਦਾਸ ਵਿੱਚ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸੱਦਾ ਭੇਜ ਕੇ ਅਰਦਾਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਢੀਂਡਸਾ ਨੇ ਕਿਹਾ ਕਿ, ‘ਬਲਵੰਤ ਸਿੰਘ ਰਾਮੂਵਾਲੀਆ ਇੱਕ ਬਹੁਤ ਹੀ ਵੱਡੀ ਕੱਦਾਵਾਰ ਸਖਸ਼ੀਅਤ ਹਨ। ਪੰਜਾਬ ਦੀ ਸਿਆਸਤ ਦੇ ਨਾਲ -ਨਾਲ ਪੂਰੇ ਮੁਲਕ ਦੀ ਸਿਆਸਤ ਵਿੱਚ ਉਨ੍ਹਾ ਨੇ ਵੱਖਰੀ ਪਛਾਣ ਬਣਾਈ ਹੈ। ਉਘੇ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਆਗੂ ਰਾਮੂਵਾਲੀਆ ਦੇ ਪਿਤਾ ਕਰਨੈਲ ਸਿੰਘ ਪਾਰਸ ਰਾਮੂਵਾਲੀਆ ਆਪਣੇ ਸਮੇਂ ਦੇ ਪ੍ਰਸਿੱਧ ਕਵੀਸ਼ਰ ਹੋਏ ਹਨ। ਸੋ ਰਾਮੂਵਾਲੀਆ ਪਰਿਵਾਰ ਦਾ ਧਾਰਮਿਕ ਖੇਤਰ ਵਿੱਚ ਵੀ ਵੱਡਾ ਯੋਗਦਾਨ ਹੈ। ਅਜਿਹੇ ਵਿੱਚ ਉਨ੍ਹਾ ਦੀ ਇਸ ਅਰਦਾਸ ਵਿੱਚ ਸ਼ਮੂਲੀਅਤ ਅਤਿ ਜਰੂਰੀ ਹੈ।’

ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪੰਜਾਬ ਹਿਤੈਸ਼ੀ ਅਤੇ ਪੰਥ ਹਿਤੈਸ਼ੀ ਹਰੇਕ ਸਖਸ਼ੀਅਤ ਨੂੰ ਇਸ ਅਰਦਾਸ ਵਿੱਚ ਸ਼ਮੂਲੀਅਤ ਦੀ ਸਨਿਮਰ ਬੇਨਤੀ ਹੈ ਕਿਉਂਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਕੇਵਲ ਪਾਰਟੀ ਦਾ ਹੀ ਨਹੀ ਸਗੋਂ ਹਰੇਕ ਸਿੱਖ ਦਾ ਫਰਜ਼ ਬਣਦਾ ਹੈ।

Share this Article
Leave a comment