ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਵਾਗਤ

TeamGlobalPunjab
2 Min Read

ਕੇਂਦਰ ਸਰਕਾਰ ਵੀ ਛੱਡੇ ਅੜੀਅਲ ਰਵੱਈਆ : ਢੀਂਡਸਾ

 ਚੰਡੀਗੜ੍ਹ : ਗੰਨੇ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਅੱਜ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਵਾਗਤ ਕੀਤਾ ਗਿਆ ਹੈ।

ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਅਧੂਰੀਆਂ ਹੋਰ ਵੀ ਕਈ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਦੀ ਦਿਸ਼ਾਂ ਵਿੱਚ ਵੀ ਕਦਮ ਪੁੱਟਣੇ ਚਾਹੀਦੇ ਹਨ ਅਤੇ ਸੂਬੇ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨਾ ਚਾਹੀਦਾ ਹੈ।

 ਢੀਂਡਸਾ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦੀ ਮੰਗ ਪੂਰੀ ਕੀਤੀ ਹੈ ਉਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਹੈ ਕਿ ਉਹ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ।

- Advertisement -

ਉਨ੍ਹਾਂ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਦੇਸ ਦਾ ਅੰਨਦਾਤਾ ਆਪਣੀਆਂ ਜਾਇਜ਼ ਮੰਗਾਂ ਨੂੰ ਪੂਰੀਆਂ ਕਰਵਾਉਣ ਸਬੰਧੀ ਦਿੱਲੀ ਦੇ ਬਾਰਡਰਾਂ ‘ਤੇ ਬੈਠਾ ਹੈ। ਕੇਂਦਰ ਸਰਕਾਰ ਨੂੰ ਵੀ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਵਾਜਬ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।

Share this Article
Leave a comment