ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ‘ਤੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਢੀਂਡਸਾ ਨੇ ਆਪਣੇ ਸੋਕ ਸੰਦੇਸ਼ ਵਿੱਚ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੇਰੇ ਬਹੁਤ ਪੁਰਾਣੇ ਸਾਥੀ ਸਨ ਅਤੇ ਅਸੀਂ ਬਹੁਤ ਲੰਬਾ ਸਮਾ ਇਕੱਠੇ ਕੰਮ ਕੀਤਾ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਚਲੇ ਜਾਣ ਨਾਲ ਪੰਥ, ਪੰਜਾਬ ਨੂੰ ਵੱਡਾ ਘਾਟਾ ਪਇਆ ਹੈ। ਢੀਂਡਸਾ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਜ਼ਮੀਨ ਨਾਲ ਜੁੜੇ ਹੋਏ ਇੱਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖ਼ੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ । ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 85 ਸਾਲ ਦੇ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.