ਸੁਖਦੇਵ ਸਿੰੰਘ ਢੀਂਡਸਾ ਨੇ ਸੱਦੀ ਟਕਸਾਲੀ ਆਗੂਆਂ ਦੀ ਮੀਟਿੰਗ, ਅੱਜ ਨਵੀਂ ਪਾਰਟੀ ਦਾ ਕਰਨਗੇ ਐਲਾਨ?

TeamGlobalPunjab
2 Min Read

ਜਲੰਧਰ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਗੁਰਦੁਆਰਾ ਸਾਹਿਬ ਸ਼ਹੀਦਾਂ ਵਿਖੇ ਟਕਸਾਲੀ ਆਗੂਆਂ ਦੀ ਇੱਕ ਮੀਟਿੰਗ ਸੱਦੀ ਗਈ ਹੈ। ਇਹ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਢੀਂਡਸਾ ਅੱਜ ਇਸ ਪੰਥਕ ਇਕੱਠ ਵਿਚ ਸ਼੍ਰੋਮਣੀ ਅਕਾਲੀ ਦਲ ਨਾਂ ਦੀ ਆਪਣੀ ਨਵੀਂ ਪਾਰਟੀ ਦੇ ਗਠਨ ਦਾ ਐਲਾਨ ਕਰ  ਸਕਦੇ ਹਨ।

ਇਸ ਤੋਂ ਪਹਿਲਾ ਨਵੀਂ ਬਣਨ ਵਾਲੀ ਪਾਰਟੀ ਦਾ ਨਾਂ ਰੱਖੇ ਜਾਣ ‘ਤੇ ਮਤਭੇਦ ਹੋ ਗਏ ਸਨ ਅਤੇ ਲੱਗਦਾ ਸੀ ਕਿ ਟਕਸਾਲੀ ਆਗੂ ਇਸ ਮੀਟਿੰਗ ‘ਚ ਸ਼ਾਮਲ ਨਹੀਂ ਹੋਣਗੇ, ਪਰੰਤੂ ਪਤਾ ਲੱਗਾ ਹੈ ਕਿ ਬੀਤੇ ਦਿਨ ਟਕਸਾਲੀ ਦਲ ਦੇ ਪ੍ਰਧਾਨ ਦੇ ਬਿਮਾਰ ਹੋਣ ਕਾਰਨ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਕੋਰ ਕਮੇਟੀ ਦੀ ਮੀਟਿੰਗ ਨੇ ਪੰਥਕ ਇਕੱਠ ‘ਚ ਸ਼ਾਮਲ ਹੋਣ ਤੇ ਨਵੇਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕਰ ਲਿਆ ਸੀ। ਟਕਸਾਲੀ ਦਲ ਦੇ ਇਸ ਫ਼ੈਸਲੇ ਨਾਲ ਢੀਂਡਸਾ ਗਰੁੱਪ ਦੇ ਯਤਨਾਂ ਨੂੰ ਬਲ ਮਿਲੇਗਾ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮੀਟਿੰਗ ਵਿਚ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨੀਂ ਸੁਖਦੇਵ ਸਿੰਘ ਢੀਂਡਸਾ ਨੇ ਪਟਿਆਲਾ ਵਿਖੇ ਟਕਸਾਲੀ ਨੇਤਾ ਅਤੇ ਐੱਸ.ਐੱਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਲ ਤੇਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਨਾਲ ਜੁੜੇ ਸੈਂਕੜੇ ਵਰਕਰਾਂ ਨੂੰ ਸ਼ਾਮਲ ਕਰਾਉਣ ਤੋਂ ਬਾਅਦ ਕਿਹਾ ਕਿ ਐੱਸ.ਜੀ.ਪੀ.ਸੀ. ਦੇ ਖਜ਼ਾਨੇ ਨੂੰ ਦੋਵੇਂ ਬਾਦਲ ਦੋਵੇਂ ਹੱਥਾਂ ਨਾਲ ਲੁੱਟ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖਾਲਿਸਤਾਨ ਸਾਡਾ ਏਜੰਡਾ ਨਹੀਂ ਹੈ ਅਤੇ ਨਾ ਹੀ ਅਸੀਂ ਖਾਲਿਸਤਾਨ ਦੇ ਹੱਕ ‘ਚ ਹਾਂ।

- Advertisement -

Share this Article
Leave a comment