ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਵਾਪਿਸ ਪਰਤ ਰਹੀਆਂ ਸੰਗਤਾਂ ਤੇ ਹੋਏ ਹਮਲੇ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਇਸ ਘਟਨਾ ਦੀ ਉੱਚ-ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਢੀਂਡਸਾ ਨੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਬਿਹਾਰ ਸਰਕਾਰ ਨੂੰ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਇਸ ਘਟਨਾ ਦੇ ਦੋਸ਼ੀਆਂ ਦੀ ਪਹਿਚਾਣ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।