ਚੰਡੀਗੜ੍ਹ: ਸ਼ੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਲੋਕਤੰਤਰ ਦੀ ਇਹੋ ਖੂਬਸੂਰਤੀ ਹੈ ਜਿਥੇ ਲੋਕ ਖੁਦ ਆਪਣੀ ਸਰਕਾਰ ਚੁਣਦੇ ਹਨ।
ਪੰਜਾਬ ਦੀ ਅਗਵਾਈ ਕਰਨ ਜਾ ਰਹੇ ਭਗਵੰਤ ਸਿੰਘ ਮਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਢੀਂਡਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਸੂਬੇ ਦੀ ਨਵੀਂ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਕੇ ਵਿਖਾਵੇਗੀ।