ਸੁਖਦੇਵ ਸਿੰਘ ਢੀਂਡਸਾ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

TeamGlobalPunjab
1 Min Read

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਅੱਜ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਢੀਂਡਸਾ ਅਤੇ ਅਕਾਲੀ ਟਕਸਾਲੀ ਆਗੂਆਂ ਨੇ ਮਿਲ ਕੇ ਨਵੀਂ ਪਾਰਟੀ ਦਾ ਨਾਮ ਅਕਾਲੀ ਦਲ ਡੈਮੋਕ੍ਰੇਟਿਕ ਰੱਖ ਦਿੱਤਾ ਹੈ। ਆਗੂਆਂ ਵੱਲੋਂ ਢੀਂਡਸਾ ਨੂੰ ਹੀ ਪਾਰਟੀ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਸਾਰੇ ਅਕਾਲੀਆਂ ਨੂੰ ਇਕੱਠਾ ਕਰਕੇ ਪਾਰਟੀ ਦਾ ਨਵਾਂ ਏਜੰਡਾ ਤੈਅ ਕੀਤਾ ਜਾਵੇਗਾ।

ਦਸ ਦਈਏ ਪਹਿਲਾਂ ਉਨ੍ਹਾਂ ਨੇ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਸੀ ਪਰ ਇਸ ਦੇ ਨਾਲ ਉਨ੍ਹਾਂ ਨੇ ਸਾਫ ਕੀਤਾ ਕਿ ਜੇਕਰ ਬਾਅਦ ਵਿੱਚ ਰਜਿਸਟਰੇਸ਼ਨ ਦੇ ਸਮੇਂ ਤਕਨੀਕੀ ਪਰੇਸ਼ਾਨੀ ਆਉਂਦੀ ਹੈ ਤਾਂ ਪਾਰਟੀ ਦਾ ਨਾਮ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਰੱਖ ਦਿੱਤਾ ਜਾਵੇਗਾ।

Share this Article
Leave a comment