ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ  ਸੁਖਦੇਵ ਸਿੰਘ ਢੀਂਡਸਾ ਨੇ ਦੇਸ ਦੇ ਪ੍ਰਧਾਨ ਮੰਤਰੀ ਨਰੇਂਦਰ  ਮੋਦੀ ਨਾਲ ਮੁਲਾਕਾਤ ਕੀਤੀ |
ਢੀਂਡਸਾ ਨੇ ਪ੍ਰਧਾਨ ਮੰਤਰੀ ਨੂੰ ਸਿੱਖਾਂ ਦੇ ਪੰਥਕ ਮਸਲਿਆਂ ਬਾਰੇ ਅਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਬੇਨਤੀ ਕੀਤੀ |
ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ | ਪ੍ਰਧਾਨ ਮੰਤਰੀ ਨਰੇਂਦਰ  ਮੋਦੀ ਨੇ ਇਹਨਾਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ |ਜ਼ਿਕਰਜੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਭਾਜਪਾ ਤੇ ਪੰਜਾਬ ਲੋਕ ਕਾਂਗਰਸ ਨਾਲ ਗੜਜੋੜ ਕਰਕੇ ਚੋਣਾਂ ਲੜ ਰਹੀ ਹੈ|

 

Share this Article
Leave a comment