ਅੰਮ੍ਰਿਤਸਰ: ਸੁਖਦੇਵ ਸਿੰਘ ਢੀਂਡਸਾ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਐਲਾਨ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਸੇਵਾ ਸਿੰਘ ਸੇਖਵਾਂ, ਜਸਬੀਰ ਸਿੰਘ ਘੁੰਮਣ ਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ। ਇਸ ਮੌਕੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਵਿੱਚ ਜਮਹੂਰੀਅਤ ਨੂੰ ਬਹਾਲ ਕਰਨ ਲਈ ਹੀ ਕਾਰਵਾਈ ਕੀਤੀ ਹੈ।
ਢੀਂਡਸਾ ਨੇ ਇਸ ਮੌਕੇ ਕਿਹਾ ਕਿ ਅਸੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਦਿਨ ਅਸੀਂ ਇਸ ਲਈ ਗੁਰੂ ਘਰ ਆਏ ਹਾਂ, ਕਿਉਂਕਿ ਅੱਜ ਦੇ ਦਿਨ ਲਾਹੌਰ ਵਿੱਚ ਅਕਾਲੀ ਦਲ ਦਾ ਸੰਵਿਧਾਨ ਬਣਿਆ ਸੀ ਤੇ ਅੱਜ ਦੇ ਦਿਨ ਹੀ ਐਮਰਜੈਂਸੀ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਰਚਾ ਸ਼ੁਰੂ ਕੀਤਾ ਗਿਆ ਸੀ।