ਸੁਖਦੇਵ ਢੀਂਡਸਾ ਅਤੇ ਅਕਾਲੀ ਦਲ ਬਾਦਲ ‘ਚ ਹੋ ਸਕਦੇ ਸ਼ਾਮਲ, ਦੁਪਹਿਰ ਬਾਅਦ ਹੋਵੇਗਾ ਐਲਾਨ

Prabhjot Kaur
2 Min Read

ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਇੱਕ ਹੋਣ ਜਾ ਰਹੇ ਹਨ। ਸੁਖਦੇਵ ਸਿੰਘ ਢੀਂਡਸਾ ਅੱਜ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਸਕਦੇ ਹਨ। ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨ ਆਪਣੇ ਪਾਰਟੀ ਦੇ ਲੀਡਰਾਂ ਨਾਲ ਮੀਟਿੰਗ ਕੀਤੀ।

ਉਹਨਾਂ ਦੀ ਰਾਏ ਹਾਸਲ ਕੀਤੀ ਅਤੇ ਅੱਜ ਸੁਖਦੇਵ ਢੀਂਡਸਾ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ। ਇਸ ਵਿੱਚ ਸੁਖਦੇਵ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਬੀਰ ਸਿੰਘ ਬਾਦਲ ਸ਼ਾਮਲ ਹੋ ਸਕਦੇ ਹਨ।

ਪੰਜਾਬ ਦੇ ਮੌਜੂਦਾ ਸਿਆਸੀ ਹਲਾਤ ਨੂੰ ਵੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਅਗਲੀ ਰਣਨੀਤੀ ਉਲੀਕਣ ਲਈ ਗਠਤ ਕੀਤੀ ਗਈ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਸੀ।

ਜਿਸ ਵਿੱਚ ਸਮੂਹ ਆਗੂਆਂ ਨੇ ਸਰਬਸੰਮਤੀ ਨਾਲ ਪਾਰਟੀ ਦੇ ਭਵਿੱਖ ਸੰਬੰਧੀ ਫੈਸਲੇ ਲੈਣ ਦਾ ਅਧਿਕਾਰ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਦੇ ਦਿੱਤਾ ਸਨ। ਇਸ ਕਮੇਟੀ ਦੀ ਰਿਪੋਰਟ ‘ਤੇ ਅੱਜ ਸੁਖਦੇਵ ਸਿੰਘ ਢੀਂਡਸਾ ਵੱਲੋਂ ਐਲਾਨ ਕੀਤਾ ਜਾਵੇਗਾ।

- Advertisement -

ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ‘ਚ ਵਾਪਸੀ ਇਹ ਸਕੰਤੇ ਹੈ ਕਿ ਪੰਜਾਬ ਵਿੱਚ ਬੀਜੇਪੀ ਵੀ ਅਕਾਲੀ ਦਲ ਨਾਲ ਗਠਜੋੜ ਵਿੱਚ ਆ ਸਕਦੀ ਹੈ। ਅਕਾਲੀ ਦਲ ਅਤੇ ਬੀਜੇਪੀ ਦੀਆਂ ਚਰਚਾਵਾਂ ਤਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ।

Share this Article
Leave a comment