ਜੈਪੁਰ: ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਮਾਮਲੇ ਵਿੱਚ ਲਗਾਤਾਰ ਅੱਪਡੇਟ ਸਾਹਮਣੇ ਆ ਰਹੇ ਹਨ। ਕਰਣੀ ਸੈਨਾ ਮੁਖੀ ਦੇ ਕਤਲ ਦੇ ਸਬੰਧ ਵਿੱਚ ਜੈਪੁਰ ਦੇ ਸ਼ਿਆਮ ਨਗਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਵਿੱਚ ਅਸ਼ੋਕ ਗਹਿਲੋਤ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ। ਜੈਪੁਰ ਵਿੱਚ ਹੋਏ ਇਸ ਸਨਸਨੀਖੇਜ਼ ਕਤਲ ਦੇ ਮੱਦੇਨਜ਼ਰ ਰਾਜਪੂਤ ਸੰਗਠਨਾਂ ਨੇ ਬੁੱਧਵਾਰ ਨੂੰ ਰਾਜਸਥਾਨ ਬੰਦ ਦਾ ਸੱਦਾ ਦਿੱਤਾ ਸੀ। ਬੁੱਧਵਾਰ ਰਾਤ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ‘ਤੇ ਸਹਿਮਤੀ ਬਣ ਗਈ, ਜਿਸ ਤੋਂ ਬਾਅਦ ਮਾਮਲਾ ਸੁਲਝ ਗਿਆ। ਹਾਲਾਂਕਿ, ਗੋਗਾਮੇੜੀ ਦੀ ਪਤਨੀ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ।
ਫਿਰ ਪ੍ਰਸ਼ਾਸਨ ਨੇ ਗੋਗਾਮੇੜੀ ਦੀ ਪਤਨੀ ਸ਼ੀਲਾ ਸ਼ੇਖਾਵਤ ਨਾਲ ਗੱਲ ਕੀਤੀ। ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਜੋ ਵੀ ਮੰਗਾਂ ਨੇ ਮੰਨਣ ਦਾ ਭਰੋਸਾ ਦਿੱਤਾ। ਜਿਸ ਤੋਂ ਬਾਅਦ ਸੁਖਦੇਵ ਸਿੰਘ ਗੋਗਾਮੇੜੀ ਦੀ ਪਤਨੀ ਨੇ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ। ਅੱਜ ਗੋਗਾਮੇੜੀ ਦਾ ਸਸਕਾਰ ਉਨ੍ਹਾਂ ਦੇ ਪਿੰਡ ਵਿੱਚ ਕੀਤਾ ਜਾਵੇਗਾ।
ਦਸ ਦਈਏ ਕਿ ਜੈਪੁਰ ਦੇ ਸ਼ਿਆਮ ਨਗਰ ਇਲਾਕੇ ‘ਚ ਮੰਗਲਵਾਰ ਨੂੰ ਦੋ ਹਮਲਾਵਰਾਂ ਨੇ ਸੁਖਦੇਵ ਸਿੰਘ ਗੋਗਾਮੇੜੀ ਦਾ ਉਸ ਦੇ ਘਰ ‘ਚ ਦਾਖਲ ਹੋ ਕੇ ਕਤਲ ਕਰ ਦਿੱਤਾ। ਬਦਮਾਸ਼ਾਂ ਨੇ ਨਿਡਰਤਾ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ ਗੋਗਾਮੇੜੀ ਦਾ ਕਤਲ ਕੀਤਾ। ਇਸ ਘਟਨਾ ਤੋਂ ਬਾਅਦ ਗੋਗਾਮੇੜੀ ਦੇ ਸਮਰਥਕ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਰਾਤ ਤੋਂ ਹੜਤਾਲ ‘ਤੇ ਬੈਠੇ ਸਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.