ਚੰਡੀਗੜ੍ਹ: ਚੋਣਾਂ ਨੇੜੇ ਆਉਂਦੇ ਹੀ ਪੰਜਾਬ ਕਾਂਗਰਸ ਦੇ ਵਿੱਚ ਇੱਕ ਵਾਰ ਫਿਰ ਤੋਂ ਖਾਨਾਜੰਗੀ ਦਾ ਮਾਹੌਲ ਬਣਦਾ ਜਾ ਰਿਹਾ ਹੈ। ਇਸ ਵਾਰ ਵਜ੍ਹਾ ਹੈ ਹਲਕੇ ਤੇ ਟਿਕਟਾਂ ਦੀ ਵੰਡ। ਹਾਲਾਂਕਿ ਅਜੇ ਸਕਰੀਨਿੰਗ ਕਮੇਟੀ ਵੱਲੋਂ ਕੋਈ ਵੀ ਸੂਚੀ ਫਾਈਨਲ ਨਹੀਂ ਕੀਤੀ ਗਈ ਹੈ ਤੇ ਨਾਂ ਹੀ ਕਾਂਗਰਸ ਵੱਲੋਂ ਕੋਈ ਟਿਕਟਾਂ ਵੰਡ ਦੀ ਹਾਲੇ ਗੱਲ ਹੀ ਕੀਤੀ ਗਈ ਹੈ, ਪਰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਸ਼ਵਨੀ ਸੇਖੜੀ ਨੂੰ ਬਟਾਲਾ ਹਲਕੇ ਤੋਂ ਟਿਕਟ ਦਾ ਥਾਪੜਾ ਦੇਣ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨਾਰਾਜ਼ ਹਨ। ਇਸ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਇੱਕ ਮੀਟਿੰਗ ਹੋਈ ਹੈ ਜਿਸ ਵਿੱਚ ਕਈ ਐਮਐਲਏ ਮੌਜੂਦ ਸਨ।
ਇਸ ਮੀਟਿੰਗ ਵਿੱਚ ਕੁਲਬੀਰ ਜ਼ੀਰਾ, ਬਰਿੰਦਰਮੀਤ ਪਾਹੜਾ, ਸੁਖਪਾਲ ਸਿੰਘ ਭੁੱਲਰ, ਲਾਡੀ ਸ਼ੇਰੋਵਾਲੀਆ, ਰਜਿੰਦਰ ਬੇਰੀ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਜਲੰਧਰ ਤੋਂ ਵਿਧਾਇਕ ਬਾਵਾ ਹੈਨਰੀ ਤੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਵੀ ਸ਼ਾਮਲ ਹੋਏ।