ਸੁਖਜਿੰਦਰ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀ ਚੁਣੌਤੀ

Prabhjot Kaur
1 Min Read

ਚੰਡੀਗੜ੍ਹ: ਸਾਬਕਾ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਕਰ ਇਹੱਮਕ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਦਮ ‘ਤੇ ਪਟਿਆਲਾ ਲੋਕ ਸਭਾ ਸੀਟ ਤੋਂ ਜਿੱਤ ਕੇ ਵਿਖਾਉਣ। ਉਨ੍ਹਾਂ ਕਿਹਾ ਕੈਪਟਨ ਨੂੰ ਜੋ ਵੀ ਕੁਝ ਮਿਲਿਆ ਉਹ ਕਾਂਗਰਸ ਕਰਕੇ ਹੀ ਮਿਲਿਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਕਾਂਗਰਸ ਵਿੱਚੋਂ ਬਾਹਰ ਕੱਢਣਾ ਚਾਹੀਦਾ ਹੈ, ਜਦੋਂ ਕੈਪਟਨ ਬੀਜੇਪੀ ਵਿੱਚ ਚਲੇ ਗਏ ਹਨ ਤਾਂ ਫਿਰ ਉਨ੍ਹਾਂ ਦੀ ਪਤਨੀ ਨੂੰ ਕਾਂਗਰਸ ਵਿੱਚ ਕਿਉਂ ਰੱਖਿਆ ਹੋਇਆ ਹੈ।

ਰੰਧਾਵਾ ਨੇ ਮਨਪ੍ਰੀਤ ਬਾਦਲ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਇਸ ਨੂੰ ਪਹਿਲਾਂ ਹੀ ਪਾਰਟੀ ਛੱਡ ਦੇਣੀ ਚਾਹੀਦੀ ਸੀ, ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਚੋਣ ਹਾਰਨ ਤੋਂ ਬਾਅਦ ਵੀ ਮਨਪ੍ਰੀਤ ਬਾਦਲ ਨੂੰ ਨਜ਼ਰ ਨਹੀਂ ਆਇਆ।

ਦੱਸ ਦਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਇੱਥੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਜੇਪੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਚੁਣੌਤੀ ਦਿੱਤੀ ਹੈ।

- Advertisement -

Share this Article
Leave a comment