ਅੰਮ੍ਰਿਤਸਰ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਬੀਤੇ ਦਿਨੀਂ ਵਾਇਰਲ ਹੋਈ ਵੀਡੀਓ ਵਾਰੇ ਅਕਾਲ ਤਖਤ ਨੂੰ ਆਪਣਾ ਸਪੱਸ਼ਟੀਕਰਨ ਭੇਜਿਆ ਹੈ।
ਇਸ ਪੱਤਰ ਵਿਚ ਉਨ੍ਹਾਂ ਨੇ ਲਿਖਿਆ ਕਿ ਉਹ ਕਦੇ ਵੀ ਗੁਰੂ ਸਾਹਿਬਾਨ ਜਾ ਉਨ੍ਹਾਂ ਦੀ ਤਸਵੀਰ ਦਾ ਨਿਰਾਦਰ ਕਰਨਾ ਤਾਂ ਦੂਰ ਦੀ ਗੱਲ ਇਹ ਅਜਿਹਾ ਸੋਚ ਵੀ ਨਹੀਂ ਸਕਦੇ। ਇਸ ਵੀਡੀਓ ਵਿੱਚ ਬਿਲਕੁੱਲ ਵੀ ਸਚਾਈ ਨਹੀਂ ਹੈ।
ਮਿਲੀ ਜਾਣਕਾਰੀ ਮਤਾਬਕ ਕੈਬਨਿਟ ਮੰਤਰੀ ਰੰਧਾਵਾ ਨੇ ਬੀਤੇ ਦਿਨੀਂ ਵੀਡਿਓ ਸਬੰਧੀ ਸਪੱਸ਼ਟੀਕਰਨ ਇੱਕ ਪੱਤਰ ਵਿੱਚ ਲਿਖ ਕੇ ਸ੍ਰੀ ਅਕਾਲ ਸਾਹਿਬ ਭੇਜਿਆ ਸੀ ਤੇ ਜਿਸ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵਿਚਾਰਿਆ ਜਾ ਸਕਦਾ ਹੈ।
ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਕਈ ਸਿੱਖ ਜਥੇਬੰਦੀਆਂ ਨੇ ਅਕਾਲ ਤਖਤ ਸ਼ਿਕਾਇਤ ਦੇ ਕੇ ਕੈਬਨਿਟ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।