‘ਹਰਸਿਮਰਤ ਬਾਦਲ ਦਾ ਅਸਤੀਫ਼ਾ ਸਿਆਸੀ ਡਰਾਮਾ, ਜੇਕਰ ਅਕਾਲੀ ਦਲ ਕਿਸਾਨ ਹਿਤੈਸ਼ੀ ਹੈ ਤਾਂ ਬੀਜੇਪੀ ਤੋਂ ਵੱਖ ਹੋਵੇ’

TeamGlobalPunjab
1 Min Read

ਜਲੰਧਰ: ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਹਰਸਿਮਰਤ ਕੌਰ ਬਾਦਲ ਦੇ ਦਿੱਤੇ ਗਏ ਅਸਤੀਫ਼ੇ ਨੂੰ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਸਿਆਸੀ ਡਰਾਮਾ ਕਰਾਰ ਦਿੱਤਾ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜੇਕਰ ਸੱਚ ਵਿੱਚ ਅਕਾਲੀ ਦਲ ਕਿਸਾਨ ਹਿਤੈਸ਼ੀ ਹੈ ਤਾਂ ਤੁਰੰਤ ਹੀ ਬੀਜੇਪੀ ਤੋਂ ਵੱਖ ਹੋਵੇ। ਕਿਉਂਕਿ ਬੀਜੇਪੀ ਸਰਕਾਰ ਨੇ ਹੀ ਕਿਸਾਨ ਮਾਰੂ ਬਿੱਲ ਪਾਸ ਕੀਤੇ ਹਨ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਿਸਾਨ ਦੇ ਹਿੱਤਾਂ ਲਈ ਸਿਰਫ਼ ਅਸਤੀਫਾ ਦੇਣਾ ਸਹੀ ਨਹੀਂ ਹੈ। ਇਸ ਸਮੇਂ ਅਕਾਲੀ ਦਲ ਨੂੰ ਬੀਜੇਪੀ ਨਾਲੋਂ ਨਾਤਾ ਤੋੜ ਲੈਣਾ ਚਾਹੀਦਾ ਹੈ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀਬਾੜੀ ਬਿੱਲ ਪਾਸ ਕਰਕੇ ਕਿਸਾਨਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਖੇਤੀ ਪ੍ਰਧਾਨ ਸੂਬੇ ਨੂੰ ਕੇਂਦਰ ਸਰਕਾਰ ਵੱਲੋਂ ਇਹ ਬਿੱਲ ਲਿਆ ਕੇ ਬਰਬਾਦ ਕੀਤੇ ਜਾਣ ਨਾਲ ਇੱਥੇ ਮੁੜ ਕਾਲੇ ਦੌਰ ਵਰਗੇ ਦਿਨ ਪਰਤਣਗੇ।

Share this Article
Leave a comment